7 ਕੌਮਾਂਤਰੀ ਨਸ਼ਾ ਤਸਕਰ ਗ੍ਰਿਫਤਾਰ, ਹਿਮਾਚਲ ਤੋਂ ਚਲਾ ਰਹੇ ਸਨ ਧੰਦਾ, 70.42 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ, DGP ਨੇ ਦਿੱਤੀ ਜਾਣਕਾਰੀ 

ਪੰਜਾਬ ਪੁਲਿਸ ਨੇ ਨਸ਼ੇ ਦੇ ਖਿਲਾਫ ਸਖਤ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਦੇ ਤਹਿਤ ਪੁਲਿਸ ਨੇ ਹੁਣ ਤੱਕ ਕਈ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਤੇ ਉਨ੍ਹਾਂ ਦੀ ਕਰੋੜਾ ਦੀ ਸੰਪਤੀ ਅਟੈਚ ਕੀਤੀ ਹੈ। ਸ਼ਨੀਵਾਰ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ। ਇਸਦੇ ਤਹਿਤ ਪੁਲਿਸ ਨੇ 7 ਵੱਡੇ ਤਸਕਰ ਗ੍ਰਿਫਤਾਰ ਕੀਤੇ। ਇਹ ਲੋਕ ਹਿਮਾਚਲ ਤੋਂ ਅਪਣਾ ਨੈਟਵਰਕ ਚਲਾਉਂਦੇ ਸਨ।

Share:

ਪੰਜਾਬ ਨਿਊਜ। ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। STF ਨੇ ਵੱਖ-ਵੱਖ ਰਾਜਾਂ ਤੋਂ ਕਰੀਬ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਫਾਰਮਾ ਓਪੀਔਡਜ਼ ਦੀ ਵੱਡੀ ਚੇਨ ਨੂੰ ਤੋੜ ਦਿੱਤਾ ਹੈ।ਡੀਜੀਪੀ ਯਾਦਵ ਨੇ ਐਕਸ ਤੇ ਪੋਸਟ ਪਾਕੇ ਇਸਦੀ ਜਾਣਕਾਰੀ ਦਿੱਤੀ। ਉਨਾਂ ਨੇ ਕਿਹਾ ਕਿ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਇੱਕ ਅੰਤਰ-ਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।

ਮੁਲਜ਼ਮਾਂ ਤੋਂ ਬਰਾਮਦ ਹੋਇਆ ਕਰੋੜਾਂ ਦਾ ਨਸ਼ਾ 

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਐਸਟੀਐਫ ਟੀਮ ਨੇ ਮੁਲਜ਼ਮਾਂ ਕੋਲੋਂ 70.42 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ, 2.37 ਲੱਖ ਰੁਪਏ ਦੀ ਨਸ਼ੀਲੀ ਦਵਾਈ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਸਾਰੇ ਨਸ਼ੀਲੇ ਪਦਾਰਥਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦਵਾਈਆਂ ਕਿੰਨੀਆਂ ਨਸ਼ੀਲੀਆਂ ਹਨ ਅਤੇ ਇਨ੍ਹਾਂ ਵਿੱਚ ਕਿਹੜੀ ਸਮੱਗਰੀ ਵਰਤੀ ਗਈ ਸੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਫਿਲਹਾਲ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਪੰਜ ਸੂਬਿਆਂ ਤੋਂ ਚੱਲ ਰਿਹਾ ਸੀ ਡਰੱਗਜ਼ ਦਾ ਨੈਟਵਰਕ-ਯਾਦਵ 

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਪੰਜ ਰਾਜਾਂ ਨਾਲ ਜੁੜਿਆ ਹੋਇਆ ਸੀ। ਇਹ ਨੈੱਟਵਰਕ ਹਰ ਪਾਸੇ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚੋਂ ਪਹਿਲਾ ਨਾਂ ਪੰਜਾਬ ਦਾ ਹੈ। ਇਸ ਤੋਂ ਬਾਅਦ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਨਾਂ ਆਉਂਦਾ ਹੈ। ਯਾਦਵ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੱਤ ਤਸਕਰ ਹੋਰ ਕੋਈ ਨਹੀਂ ਸਗੋਂ ਇਸ ਸਾਰੀ ਚੇਨ ਦੇ ਮਾਲਕ ਹਨ। ਜਲਦੀ ਹੀ ਮੁਲਜ਼ਮਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜੋ ਇਸ ਸਮੇਂ ਬਾਹਰਲੇ ਰਾਜਾਂ ਵਿੱਚ ਹਨ।

ਇਹ ਵੀ ਪੜ੍ਹੋ