menu-icon
Punjabi Story Line
  • Home
  • News
  • Punjab
  • ਪੰਜਾਬ ਪੁਲਿਸ ਦੇ 727 ਮੁਲਾਜ਼ਮਾਂ ਨੂੰ ਮਿਲੀ ਤਰੱਕੀ, ਬਸੰਤ ਪੰਚਮੀ ਮੌਕੇ ਦੋਗੁੱਣੀ ਹੋਈ ਖੁਸ਼ੀ

ਪੰਜਾਬ ਪੁਲਿਸ ਦੇ 727 ਮੁਲਾਜ਼ਮਾਂ ਨੂੰ ਮਿਲੀ ਤਰੱਕੀ, ਬਸੰਤ ਪੰਚਮੀ ਮੌਕੇ ਦੋਗੁੱਣੀ ਹੋਈ ਖੁਸ਼ੀ

ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ। ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ 6 , ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

Date Updated Last Updated : 02 February 2025, 04:28 PM IST
Share:

ਪੰਜਾਬ ਨਿਊਜ਼। ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਮਨਦੀਪ ਸਿੰਘ ਸਿੱਧੂ ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ।  ਪਟਿਆਲਾ ਰੇਂਜ ਦੇ ਜਿ਼ਲ੍ਹਾ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਗਿਆ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।

ਮੁਲਾਜ਼ਮਾਂ ਤੋਂ ਜਤਾਈਆਂ ਉਮੀਦਾਂ 

ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। ਜਿਕਰਯੋਗ ਹੈ ਕਿ ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 03, ਹੌਲਦਾਰ ਤੋਂ ਸਹਾਇਕ ਥਾਣੇਦਾਰ 06, ਸਿਪਾਹੀ ਤੋਂ ਸੀਨੀਅਰ ਸਿਪਾਹੀ 49 ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ। ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ 6 , ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

ਐਸਐਸਪੀ ਨੇ ਵੀ ਕੀਤੀ ਸ਼ਲਾਘਾ 

ਮਲੇਰਕੋਟਲਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਸੁਭ ਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਾਹਿਰ ਕੀਤੀ ਕਿ ਉਹ ਆਪਣੀ ਰਹਿੰਦੀ ਸਰਵਿਸ ਦੌਰਾਨ ਆਪਣੀ ਡਿਊਟੀ ਸਪਰਪਣ ਦੀ ਭਾਵਨਾਂ ਨਾਲ ਨਿਭਾਉਣਗੇ ਅਤੇ ਸਮਾਜ ਨੂੰ ਨਵੀ ਸੇਹ ਪ੍ਰਦਾਨ ਕਰਦੇ ਹੋਏ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਰਚਨਾ ਵਿੱਚ ਅਹਿਮ ਰੋਲ ਅਦਾ ਕਰਨਗੇ । ਇਸਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਤੇ ਸਰਕਾਰ ਵੱਲੋਂ ਜੋ ਮੁਲਾਜ਼ਮਾਂ ਦੀ ਤਰੱਕੀ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ।

Recent News