menu-icon
Punjabi Story Line
  • Home
  • News
  • Punjab
  • ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਕੇ ਤੇ ਮੌਤ, 15 ਜਖ਼ਮੀ

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਕੇ ਤੇ ਮੌਤ, 15 ਜਖ਼ਮੀ

ਅੱਜ ਤੜਕੇ (6 ਜੂਨ) ਫਾਜ਼ਿਲਕਾ ਦੇ ਫਿਰੋਜ਼ਪੁਰ ਹਾਈਵੇਅ 'ਤੇ ਇੱਕ ਪਿਕਅੱਪ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਜ਼ਿਆਦਾ ਲੋਕ ਗੰਭੀਰ ਜ਼ਖਮੀ ਹੋ ਗਏ।

Date Updated Last Updated : 06 June 2026, 03:13 PM IST
Share:

ਫਿਰੋਜ਼ਪੁਰ: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਅੱਠ ਲੋਕਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਮਾਰਗ 'ਤੇ ਜੰਗਾਵਾਲਾ ਮੋੜ ਦੇ ਨੇੜੇ ਵਾਪਰਿਆ, ਜਿੱਥੇ ਇੱਕ ਪਿਕਅੱਪ ਵਾਹਨ ਅਤੇ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ।

8 ਲੋਕਾਂ ਦੀ ਮੌਕੇ ਤੇ ਮੌਤ 

ਮਿਲੀ ਜਾਣਕਾਰੀ ਅਨੁਸਾਰ, ਪਿਕਅੱਪ ਗੱਡੀ ਵਿੱਚ ਕਰੀਬ 25 ਯਾਤਰੀ ਸਵਾਰ ਸਨ। ਸਾਰੇ ਲੋਕ ਜਲਾਲਾਬਾਦ ਇਲਾਕੇ ਤੋਂ ਡੇਰਾ ਬਿਆਸ ਦਰਸ਼ਨ ਲਈ ਜਾ ਰਹੇ ਸਨ। ਇਸ ਦੌਰਾਨ ਹੀ ਜੰਗਾਵਾਲਾ ਮੋੜ ਨੇੜੇ ਪਿਕਅੱਪ ਦੀ ਟਰੱਕ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਲੋਕਾਂ ਨੂੰ ਸੰਭਲਣ ਦਾ ਵੀ ਮੌਕਾ ਨਹੀਂ ਮਿਲਿਆ। ਲੋਕ ਛਲ਼ਾਂਗ ਲਗਾ ਕੇ ਸ਼ੀਸ਼ੇ ਵਿੱਚ ਜਾ ਵੱਜੇ ਤੇ ਸੜਕ ਤੇ ਡਿੱਗ ਪਏ। ਮੌਕੇੇ ਤੇ ਇੱਕ ਤੋਂ ਬਾਦ ਇੱਕ 8 ਲਾਸ਼ਾਂ ਵਿੱਛ ਗਈਆਂ।
 

ਜ਼ਖਮੀਆਂ ਨੂੰ ਹਸਪਤਾਲ 'ਚ ਕੀਤਾ ਗਿਆ ਭਰਤੀ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ, ਗੰਭੀਰ ਰੂਪ ਵਿੱਚ ਜ਼ਖਮੀ ਮਰੀਜ਼ਾਂ ਨੂੰ ਵਧੀਆ ਇਲਾਜ ਲਈ ਫਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ ਹੈ।

ਮਾਮਲੇ ਦੀ ਜਾਂਚ ਵਿੱਚ ਜੁੱਟੀ ਪੁਲਿਸ


ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਭਿਆਨਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਗਹਿਰਾ ਝਟਕਾ ਲੱਗਾ ਹੈ।

Recent News