ਪੰਜਾਬ ਨਿਊਜ। ਇਹ ਹਾਦਸਾ ਸੋਮਵਾਰ ਸਵੇਰੇ ਵਾਪਰਿਆ। ਯਾਤਰੀਆਂ ਅਨੁਸਾਰ ਘਟਨਾ ਸਮੇਂ ਬੱਸ ਦੀ ਰਫਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਬੱਸ ਬੇਕਾਬੂ ਹੋ ਕੇ ਖੇਤ ਵਿੱਚ ਪਲਟ ਗਈ। ਜਿਸ ਤੋਂ ਬਾਅਦ ਆਸ-ਪਾਸ ਦੇ ਵਾਹਨਾਂ 'ਚੋਂ ਉਤਰੇ ਲੋਕਾਂ ਨੇ ਤੁਰੰਤ ਬਚਾਅ ਸ਼ੁਰੂ ਕੀਤਾ ਅਤੇ ਮਾਮਲੇ ਦੀ ਸੂਚਨਾ ਦਸੂਹਾ ਪੁਲਿਸ ਨੂੰ ਦਿੱਤੀ |
ਪੁਲਿਸ ਦੀ ਮਦਦ ਨਾਲ ਪਹੁੰਚਾਇਆ ਗਿਆ ਹਸਪਤਾਲ
ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਅਧੀਨ ਪੈਂਦੇ ਥਾਣਾ ਦਸੂਹਾ ਦੀ ਪੁਲਸ ਜਾਂਚ ਲਈ ਉਥੇ ਪਹੁੰਚ ਗਈ। ਪੁਲਿਸ ਨੇ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਾਰੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਐਂਬੂਲੈਂਸ ਅਤੇ ਨਿੱਜੀ ਵਾਹਨਾਂ ਦੀ ਮਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ। ਫਿਲਹਾਲ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।