Jalandhar Crime: ਪਹਿਲਾਂ ਹੱਤਿਆ ਕਰਕੇ ਲਾਸ਼ ਸਾੜੀ ਫੇਰ ਪੁਲਿਸ ਨੂੰ ਨਾਲੇ ਚੋਂ ਸਿਰ ਕੱਟੀ ਡੈੱਡਬਾਡੀ ਮਿਲੀ 

ਪੰਜਾਬ ਵਿੱਚ ਕ੍ਰਾਈਮ ਦਾ ਗ੍ਰਾਫ ਏਨਾ ਵੱਧ ਗਿਆ ਹੈ ਕਿ ਇੱਥੇ ਕਤਲ ਦੀਆਂ ਵਾਰਦਾਤਾਂ ਹੁਣ ਆਮ ਹੋ ਗਈਆਂ ਹਨ। ਜਲੰਧਰ ਤੋਂ ਇੱਕ ਲੂ ਕੰਡੇ ਖੜ੍ਹੇ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਇੱਥੋਂ ਦੇ ਅਲਾਵਲਪੁਰ ਚੋਕੀ ਇਲਾਕੇ ਵਿੱਚ ਪਹਿਲਾਂ ਇੱਕ ਵਿਅਕਤੀ ਦਾ ਮਰਡਰ ਕਰ ਦਿੱਤਾ ਗਏ ਉਸਦੀ ਧੌਣ ਵੱਢਕੇ ਉਸਨੂੰ ਨਾਲੇ ਵਿੱਚ ਸੁੱਟ ਦਿੱਤਾ। ਬਾਅਦ ਚ ਜਾਂਚ ਕਰਨੀ ਪਹੁੰਚੀ ਪੁਲਿਸ ਨੂੰ ਸਿਰ ਕੱਟੀ ਲਾਸ਼ ਮਿਲੀ, ਜਿਸ ਨਾਲ ਹੰਗਾਮਾ ਹੋ ਗਿਆ। 

Share:

ਪੰਜਾਬ ਕ੍ਰਾਈਮ। ਪੰਜਾਬ ਦੇ ਜਲੰਧਰ 'ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ 'ਚੋਂ ਇਕ ਵਿਅਕਤੀ ਦੀ ਕੱਟੀ ਹੋਈ ਲਾਸ਼ ਬਰਾਮਦ ਹੋਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਤਲ ਵਾਲੀ ਥਾਂ ਦੇ ਨੇੜੇ ਸਾੜ ਦਿੱਤਾ ਗਿਆ ਅਤੇ ਫਿਰ ਨਾਲੀ ਵਿੱਚ ਸੁੱਟ ਦਿੱਤਾ ਗਿਆ। ਸਿਰ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ।

ਮ੍ਰਿਤਕ ਦੀ ਲਾਸ਼ ਨੂੰ ਕਤਲ ਵਾਲੀ ਥਾਂ ਦੇ ਕੋਲ ਹੀ ਸਾੜ ਦਿੱਤਾ ਗਿਆ ਅਤੇ ਫਿਰ ਨਾਲੇ ਵਿੱਚ ਸੁੱਟ ਦਿੱਤਾ ਗਿਆ ਸੀ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਸੀ। ਸੂਤਰਾਂ ਮੁਤਾਬਕ ਪੁਲਸ ਨੇ ਇਕ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ, ਡੀਐਸਪੀ ਆਦਮਪੁਰ ਸੁਮਿਤ ਸੂਦ ਨੇ ਕਿਹਾ- ਅਸੀਂ ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਘਟਨਾ ਤੋਂ ਬਾਅਦ ਪਰਿਵਾਰ ਨੇ ਮਚਾਇਆ ਹੰਗਾਮਾ

ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਮੌਕੇ 'ਤੇ ਹੀ ਹੰਗਾਮਾ ਮਚਾਇਆ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਰਿੰਕਾ ਦਾ ਕਤਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਗਿਆ ਹੈ। ਜਦੋਂ ਪੁਲੀਸ ਪਾਰਟੀ ਜਾਂਚ ਲਈ ਪੁੱਜੀ ਤਾਂ ਰਿੰਕਾ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ ਹੋਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਗਈ। ਵਾਰਦਾਤ ਵਾਲੀ ਥਾਂ 'ਤੇ ਪਹੁੰਚਦੇ ਹੀ ਪਰਿਵਾਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਵੱਲੋਂ ਚੌਕੀ ਅਲਾਵਲਪੁਰ ਦੇ ਬਾਹਰ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਕਾਫੀ ਦੇਰ ਤੱਕ ਚੌਕੀ ਦੇ ਬਾਹਰ ਹੜਤਾਲ 'ਤੇ ਬੈਠਾ ਰਿਹਾ।

ਕਾਂਡ ਕਰਨ ਵਾਲੇ ਮੁਲਜ਼ਮ ਦਾ ਨਾਂਅ ਹੈ ਸੋਨੂੰ

ਪ੍ਰਾਪਤ ਜਾਣਕਾਰੀ ਅਨੁਸਾਰ ਗਲਾ ਵੱਢ ਕੇ ਕਤਲ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਵਾਰਦਾਤ ਵਾਲੀ ਥਾਂ 'ਤੇ ਸੁੱਟ ਦਿੱਤਾ ਗਿਆ ਸੀ। ਮੁਲਜ਼ਮ ਨੇ ਉਸ ਦਾ ਕੱਟਿਆ ਹੋਇਆ ਸਿਰ ਨਾਲੇ ਵਿੱਚ ਸੁੱਟ ਦਿੱਤਾ ਸੀ। ਜਿਸ ਨੂੰ ਬਾਅਦ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਦੀ ਪਛਾਣ ਸੋਨੂੰ ਵਜੋਂ ਹੋਈ ਹੈ। ਮੁਲਜ਼ਮ ਮ੍ਰਿਤਕ ਉਸੇ ਪਿੰਡ ਦਾ ਹੀ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਆਦਮਪੁਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ।

ਪੁਲਿਸ ਦਾ ਦਾਅਵਾ, ਜਲਦ ਹੋਵੇਗੀ ਗ੍ਰਿਫਤਾਰੀ

ਦੱਸ ਦੇਈਏ ਕਿ ਇਹ ਲਾਸ਼ ਸ਼ਨੀਵਾਰ ਸਵੇਰੇ ਬਰਾਮਦ ਹੋਈ ਸੀ। ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮ੍ਰਿਤਕ ਦੇ ਸਰੀਰ 'ਤੇ ਹੋਰ ਥਾਵਾਂ 'ਤੇ ਵੀ ਕਈ ਜ਼ਖਮ ਸਨ। ਆਦਮਪੁਰ ਥਾਣਾ ਦੇ ਸੀਨੀਅਰ ਅਧਿਕਾਰੀ ਅਤੇ ਦੇਹਟ ਪੁਲਸ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਏ ਸਨ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਜਿਸ ਤੋਂ ਬਾਅਦ ਸੋਨੂੰ ਦਾ ਨਾਂ ਸਾਹਮਣੇ ਆਇਆ। ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ।

ਇਹ ਵੀ ਪੜ੍ਹੋ