Maharaj Ranjit Singh ਦੀ ਬਰਸੀ 'ਤੇ ਪਾਕਿਸਤਾਨ ਰਵਾਨਾ ਹੋਇਆ ਜੱਥਾ, ਗੁਰਦੁਆਰਿਆਂ ਦੇ ਦਰਸ਼ਨ ਕਰਕੇ 30 ਜੂਨ ਨੂੰ ਪਰਤੇਗਾ ਵਾਪਸ 

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਸਿੱਖ ਸੰਗਤਾਂ ਦਾ ਜਥਾ ਰਵਾਨਾ ਕੀਤਾ ਗਿਆ।  ਸ਼੍ਰੋਮਣੀ ਕਮੇਟੀ ਨੇ 340 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਅੰਬੈਸੀ ਨੂੰ ਵੀਜ਼ੇ ਲਈ ਭੇਜੇ ਸਨ। ਜਿਨ੍ਹਾਂ ਵਿੱਚੋਂ 317 ਸ਼ਰਧਾਲੂਆਂ ਦੇ ਵੀਜ਼ੇ ਲੱਗ ਚੁੱਕੇ ਹਨ।

Share:

ਪੰਜਾਬ ਨਿਊਜ। ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀ ਖੁਸ਼ਵਿੰਦਰ ਸਿੰਘ ਭਾਟੀਆ, ਉੱਪ ਆਗੂ ਗੁਰਮੀਤ ਸਿੰਘ ਬੂਹ, ਬੀਬੀ ਹਰਜਿੰਦਰ ਕੌਰ ਅਤੇ ਸ. ਸਕੱਤਰ ਗੁਰਚਰਨ ਸਿੰਘ ਕੋਹਾਲਾ ਨੇ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ।

ਗੁਰਧਾਮਾਂ ਦੇ ਦਰਸ਼ਨ ਕਰੇਗੀ ਸੰਗਤ 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 340 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਅੰਬੈਸੀ ਨੂੰ ਵੀਜ਼ੇ ਲਈ ਭੇਜੇ ਸਨ। ਜਿਨ੍ਹਾਂ ਵਿੱਚੋਂ 317 ਸ਼ਰਧਾਲੂਆਂ ਦੇ ਵੀਜ਼ੇ ਲੱਗ ਚੁੱਕੇ ਹਨ। ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਵਿੱਚ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਵੱਡੀ ਇੱਛਾ ਹੈ, ਜਿਸ ਲਈ ਸਰਕਾਰਾਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ।

30 ਜੂਨ ਨੂੰ ਹੈ ਮਹਾਰਾਜ ਰਣਜੀਤ ਸਿੰਘ ਦੀ ਬਰਸੀ

ਜਥੇ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰੂ ਬਖਸ਼ਿਸ਼ ਕਰਕੇ ਹੀ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮਹਾਰਾਜਾ ਰਣਜੀਤ ਸਿੰਘ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਮੂਹ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਦੇ ਦਰਸ਼ਨ ਕਰਨਗੀਆਂ। ਇਹ ਜਥਾ 30 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤੇਗਾ।

ਜਥੇ ਵਿੱਚ ਇਹ ਲੋਕ ਹਨ ਸ਼ਾਮਿਲ

ਜਥੇ ਦੇ ਵਿਦਾਇਗੀ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਉਪ ਸਕੱਤਰ ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਵਿਭਾਗ ਪਲਵਿੰਦਰ ਸਿੰਘ, ਮਲਕੀਤ ਸਿੰਘ ਬੀਹੜਵਾਲ, ਐਸੋਸੀਏਟ ਮੈਨੇਜਰ ਗੁਰਤਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ