menu-icon
Punjabi Story Line
  • Home
  • News
  • Punjab
  • ਸਿਆਚਿਨ 'ਚ ਸ਼ਹੀਦ ਹੋਏ ਸ਼ਮਸ਼ੇਰ ਦੀ ਅੰਮ੍ਰਿਤਸਰ 'ਚ ਬਣੇਗੀ ਯਾਦਗਾਰ,ਕੈਬੀਨੇਟ ਮੰਤਰੀ ਧਾਲੀਵਾਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿਆਚਿਨ 'ਚ ਸ਼ਹੀਦ ਹੋਏ ਸ਼ਮਸ਼ੇਰ ਦੀ ਅੰਮ੍ਰਿਤਸਰ 'ਚ ਬਣੇਗੀ ਯਾਦਗਾਰ,ਕੈਬੀਨੇਟ ਮੰਤਰੀ ਧਾਲੀਵਾਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿਆਚਿਨ ਵਿੱਚ 29 ਦਸੰਬਰ ਨੂੰ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Date Updated Last Updated : 31 December 2023, 08:51 AM IST
Share:

ਹਾਈਲਾਈਟਸ

  • ਧਾਲੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਯਾਦਗਾਰ ਬਣਾਈ ਜਾਵੇਗੀ

ਅਜਨਾਲਾ ਦੇ ਪਿੰਡ ਦਾਗ ਡੋਗਰ ਦਾ ਸ਼ਮਸ਼ੇਰ ਸਿੰਘ 29 ਦਸੰਬਰ ਨੂੰ ਸਿਆਚਿਨ ਵਿੱਚ ਬਰਫ਼ਬਾਰੀ ਕਾਰਨ ਸ਼ਹੀਦ ਹੋ ਗਿਆ ਸੀ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਭਰਾ ਸੀ। ਸ਼ਨੀਵਾਰ ਸ਼ਾਮ ਨੂੰ ਕੈਬੀਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਮਸ਼ੇਰ ਦੇ ਪਰਿਵਾਰਕ ਘਰ ਦੁੱਖ ਪ੍ਰਗਟ ਕਰਨ ਪੁੱਜੇ।

 

ਸ਼ਹੀਦ ਦੇਸ਼ ਦੇ ਸਰਮਾਇਆ

ਕੁਲਦੀਪ ਧਾਲੀਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦੇ ਸਰਮਾਇਆ ਹੁੰਦੇ ਹਨ। ਬੇਸ਼ੱਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਪਰ ਉਸ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ, ਜਿਸ 'ਤੇ ਸਾਨੂੰ ਅਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਮੌਕੇ ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਯਾਦਗਾਰ ਬਣਾਈ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰ ਸੰਭਵ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਮੁੱਖ ਮੰਤਰੀ ਮਾਨ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।

 

ਸ਼ਹੀਦਾਂ ਦੇ ਪਰਿਵਾਰਾਂ ਦੀ ਰੱਖਿਆ ਕਰਨਾ ਸਾਡਾ ਫਰਜ਼

ਧਾਲੀਵਾਲ ਨੇ ਕਿਹਾ ਕਿ ਸ਼ਹੀਦ ਦੇਸ਼ ਦੀ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੱਖਿਆ ਅਤੇ ਬੱਚਿਆਂ ਦੀ ਦੇਖਭਾਲ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇਗੀ, ਉੱਥੇ ਹੀ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਸਤਿਕਾਰ ਦੇਣ।

Tags :

Recent News