menu-icon
Punjabi Story Line
  • Home
  • News
  • Punjab
  • ਖੰਨਾ 'ਚ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਖੰਨਾ 'ਚ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਵਰਕਸ਼ਾਪ 'ਚ ਕੰਮ ਖਤਮ ਕਰਕੇ ਦੋਵੇਂ ਮੋਟਰਸਾਈਕਲ 'ਤੇ ਜਾ ਰਹੇ ਸੀ। ਰਸਤੇ 'ਚ ਕੈਂਟਰ ਨੇ ਟੱਕਰ ਮਾਰ ਦਿੱਤੀ। ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ।

Date Updated Last Updated : 15 November 2023, 06:44 PM IST
Share:

ਹਾਈਲਾਈਟਸ

  • ਵਰਕਸ਼ਾਪ
  • ਕੈਂਟਰ

ਲੁਧਿਆਣਾ ਜਿਲ੍ਹੇ ਦੇ ਸ਼ਹਿਰ ਖੰਨਾ ਵਿਖੇ ਮਲੇਰਕੋਟਲਾ ਰੋਡ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਮੋਟਰਸਾਈਕਲ 'ਤੇ ਜਾ ਰਹੇ ਇਨ੍ਹਾਂ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰੀ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ (24) ਅਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਘੇੜਾ (ਬਰਨਾਲਾ) ਵਜੋਂ ਹੋਈ। ਜਾਣਕਾਰੀ ਅਨੁਸਾਰ ਹਰਪਾਲ ਅਤੇ ਹਰਪ੍ਰੀਤ ਦੋਵੇਂ ਗੁਆਂਢੀ ਸਨ। ਉਹ ਖੰਨਾ ਵਿਖੇ ਮਲੇਰਕੋਟਲਾ ਰੋਡ ’ਤੇ ਗੁਰੂ ਨਾਨਕ ਸਟੀਲ ਵਰਕਰਜ਼ 'ਚ ਕੰਮ ਕਰਦੇ ਸੀ। ਜਦੋਂ ਦੋਵੇਂ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਇੱਕ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਾਇਆ ਗਿਆ। ਹਸਪਤਾਲ ਪਹੁੰਚਣ ਤੋਂ ਕੁਝ ਦੇਰ ਬਾਅਦ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਹਰਪਾਲ ਸਿੰਘ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਰਪਾਲ ਨੂੰ ਲੈ ਕੇ ਜਦੋਂ ਐਂਬੂਲੈਂਸ ਮੰਡੀ ਗੋਬਿੰਦਗੜ੍ਹ ਪਹੁੰਚੀ ਤਾਂ ਉੱਥੇ ਉਸਦੀ ਮੌਤ ਹੋ ਗਈ।

ਕੈਂਟਰ ਡਰਾਈਵਰ ਗ੍ਰਿਫਤਾਰ

ਖੰਨਾ ਦੇ ਥਾਣਾ ਸਿਟੀ 2 ਵਿਖੇ ਮ੍ਰਿਤਕ ਹਰਪਾਲ ਸਿੰਘ ਦੇ ਪਿਤਾ ਦਾਰਾ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ’ਤੇ ਕੈਂਟਰ ਡਰਾਈਵਰ ਅਫਜ਼ਾਲ ਵਾਸੀ ਖਾਨਪੁਰ ਗੁੱਜਰ ਜ਼ਿਲ੍ਹਾ ਸਹਾਰਨਪੁਰ (ਯੂ.ਪੀ.) ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਦਸੇ ਨੂੰ ਅੰਜਾਮ ਦੇਣ ਵਾਲੇ ਕੈਂਟਰ ਨੂੰ ਥਾਣੇ ਬੰਦ ਕਰਕੇ ਅਗਲੀ ਜਾਂਚ ਆਰੰਭੀ ਗਈ। 

Recent News