menu-icon
Punjabi Story Line
  • Home
  • News
  • Punjab
  • Chandigarh ਦੇ ਫਰਨੀਚਰ ਮਾਰਕੀਟ ਵਿੱਚ 15 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਪੜ੍ਹੋ ਕਿੰਨ੍ਹਾਂ ਹੋਇਆ ਨੁਕਸਾਨ

Chandigarh ਦੇ ਫਰਨੀਚਰ ਮਾਰਕੀਟ ਵਿੱਚ 15 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਪੜ੍ਹੋ ਕਿੰਨ੍ਹਾਂ ਹੋਇਆ ਨੁਕਸਾਨ

ਘਟਨਾ ਤੋਂ ਬਾਅਦ fire brigade ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚੀਆ, ਅੱਗ 'ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ , ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ, ਨਹੀਂ ਚੱਲ ਸਕਿਆ ਅੱਗ ਲੱਗਣ ਦਾ ਕਾਰਨ

Date Updated Last Updated : 30 January 2024, 02:01 PM IST
Share:

Chandigarh ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਨਾਲ ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਘਟਨਾ ਨੂੰ ਲੈ ਕੇ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕਰੀਬ 15 ਦੁਕਾਨਾਂ ਨੂੰ ਲੱਗੀ ਅੱਗ ਦੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਸੈਕਟਰ-52 Chandigarh ਮੋਹਾਲੀ ਬਾਰਡਰ 'ਤੇ ਹੈ। ਇੱਥੇ Chandigarh ਦੀ ਮਸ਼ਹੂਰ ਫਰਨੀਚਰ ਮਾਰਕੀਟ ਹੈ। ਮੰਗਲਵਾਰ ਸਵੇਰੇ ਕਰੀਬ 10 ਵਜੇ ਇੱਥੋਂ ਦੀ ਇਸ ਮਾਰਕੀਟ ਵਿੱਚ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਆਪਣਾ ਸਾਮਾਨ ਸੜਕ 'ਤੇ ਰੱਖਿਆ

ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਆਪਣਾ ਸਾਮਾਨ ਸੜਕ 'ਤੇ ਰੱਖ ਦਿੱਤਾ ਹੈ। ਅੱਗਜ਼ਨੀ ਦੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕਾਫੀ ਦੂਰ ਤੱਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦੇਈਏ ਕਿ Chandigarh ਦੀ ਫਰਨੀਚਰ ਮਾਰਕੀਟ ਵਿੱਚ ਹਰ ਸਾਲ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਜਾਂਦਾ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।

ਮਾਰਕਿਟ ਵਿੱਚ ਹੁੰਦਾ ਹੈ ਰੋਜ਼ਾਨਾ ਲੱਖਾਂ ਰੁਪਏ ਦਾ ਕਾਰੋਬਾਰ

Chandigarh ਅਤੇ ਮੋਹਾਲੀ ਦੀ ਸਰਹੱਦ 'ਤੇ ਸੈਕਟਰ-53 'ਚ ਬਣੀ ਇਹ Chandigarh-ਪੰਚਕੂਲਾ-ਮੋਹਾਲੀ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਹੈ। ਇੱਥੇ ਜ਼ਿਆਦਾਤਰ ਦੁਕਾਨਾਂ ਟੀਨ ਦੇ ਸ਼ੈੱਡਾਂ ਦੀਆਂ ਬਣੀਆਂ ਹੋਈਆਂ ਹਨ। ਦੂਜੇ ਰਾਜਾਂ ਤੋਂ ਵੀ ਲੋਕ ਇੱਥੇ ਖਰੀਦਦਾਰੀ ਲਈ ਆਉਂਦੇ ਹਨ ਅਤੇ ਇੱਥੇ ਰੋਜ਼ਾਨਾ ਲੱਖਾਂ ਰੁਪਏ ਦਾ ਕਾਰੋਬਾਰ ਹੁੰਦਾ ਹੈ। 22 ਜੂਨ 2022 ਨੂੰ ਸ਼ਾਮ ਕਰੀਬ 4 ਵਜੇ ਇਸ ਮਾਰਕੀਟ ਵਿੱਚ ਅੱਗ ਲੱਗੀ ਸੀ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਾਇਆ ਅੱਗ ਤੇ ਕਾਬੂ

ਉਸ ਸਮੇਂ ਇੱਕ ਦੁਕਾਨ ਵਿੱਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਇਸ ਵਿੱਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਅੱਗ ਭੜਕ ਗਈ ਅਤੇ ਕੁਝ ਹੀ ਸਮੇਂ ਵਿੱਚ ਇੱਕ ਤੋਂ ਬਾਅਦ ਇੱਕ 9 ਤੋਂ 10 ਦੁਕਾਨਾਂ ਵਿੱਚ ਫੈਲ ਗਈ। ਇਨ੍ਹਾਂ ਵਿੱਚ ਰੱਖਿਆ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ Chandigarh ਅਤੇ ਮੁਹਾਲੀ ਤੋਂ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਵਿੱਚੋਂ ਸਾਮਾਨ ਕੱਢ ਕੇ ਆਪਣਾ ਬਚਾਅ ਕੀਤਾ।

Recent News