menu-icon
Punjabi Story Line
  • Home
  • News
  • Punjab
  • ਰੋਜੀ ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਤੇ ਲਟਕੀ ਮੌਤ ਦੀ ਤਲਵਾਰ,ਦੁਬਈ ਅਦਾਲਤ ਨੇ ਲਾਇਆ 50 ਲੱਖ ਦਾ ਜੁਰਮਾਨਾ

ਰੋਜੀ ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਤੇ ਲਟਕੀ ਮੌਤ ਦੀ ਤਲਵਾਰ,ਦੁਬਈ ਅਦਾਲਤ ਨੇ ਲਾਇਆ 50 ਲੱਖ ਦਾ ਜੁਰਮਾਨਾ

ਸੁਖਚੈਨ 'ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਸੁਖਚੈਨ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।

Date Updated Last Updated : 03 January 2024, 08:28 AM IST
Share:

ਹਾਈਲਾਈਟਸ

  • ਸੁਖਚੈਨ ਸਿੰਘ ਆਪਣੇ ਉੱਜਵਲ ਭਵਿੱਖ ਲਈ ਜਨਵਰੀ 2019 ਵਿੱਚ ਦੁਬਈ ਗਿਆ ਸੀ

ਪੰਜਾਬ ਦੇ ਜਲੰਧਰ ਦੇ ਇੱਕ ਨੌਜਵਾਨ ਨੂੰ ਦੁਬਈ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਲਸੀਆਂ ਦੇ ਪਿੰਡ ਬਿੱਲੀ ਬੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਐਕਸੀਡੈਂਟ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉੱਥੇ ਦੀ ਅਦਾਲਤ ਨੇ ਸੁਖਚੈਨ 'ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਸੁਖਚੈਨ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।

 

2019 ਵਿੱਚ ਗਿਆ ਸੀ ਦੁਬਈ

ਸੰਤ ਗੁਰਮੇਜ ਸਿੰਘ ਨਾਲ ਜਲੰਧਰ ਪੁੱਜੇ ਪਰਿਵਾਰ ਨੇ ਦੱਸਿਆ ਕਿ ਸੁਖਚੈਨ ਸਿੰਘ ਆਪਣੇ ਉੱਜਵਲ ਭਵਿੱਖ ਅਤੇ ਆਰਥਿਕ ਤੰਗੀ ਦੂਰ ਕਰਨ ਲਈ ਜਨਵਰੀ 2019 ਵਿੱਚ ਦੁਬਈ ਗਿਆ ਸੀ। ਸੁਖਚੈਨ ਸਿੰਘ 4 ਨਵੰਬਰ 2021 ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਭਾਰਤ ਆਇਆ ਸੀ। ਦਸੰਬਰ 2021 ਵਿੱਚ ਦੁਬਾਰਾ ਦੁਬਈ ਗਿਆ। ਇਸ ਦੌਰਾਨ ਉਹ ਉੱਥੇ ਡਰਾਈਵਰ ਵਜੋਂ ਕੰਮ ਕਰਨ ਲੱਗਾ। ਉਦੋਂ ਇਕ ਪਾਕਿਸਤਾਨੀ ਨਾਗਰਿਕ ਦੀ ਕਾਰ ਹੇਠਾਂ ਆਉਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਪੂਰਾ ਪਰਿਵਾਰ ਮੁਸੀਬਤ ਵਿੱਚ ਹੈ। ਕਿਉਂਕਿ ਉਥੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ਨੇ ਕਰੀਬ 50 ਲੱਖ ਭਾਰਤੀ ਰੁਪਏ ਦਾ ਜੁਰਮਾਨਾ ਲਗਾਇਆ ਹੈ।

 

ਮਾਂ ਸਰਕਾਰੀ ਪੈਨਸ਼ਨ ਤੇ ਕਰ ਰਹੀ ਗੁਜਾਰਾ

ਗੁਰਮੇਜ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਕਿਸੇ ਕਾਰਨ ਮੌਤ ਹੋ ਗਈ ਸੀ। ਸੁਖਚੈਨ ਦੀ ਮਾਤਾ ਰਣਜੀਤ ਕੌਰ ਸਰਕਾਰੀ ਪੈਨਸ਼ਨ ਤੇ ਗੁਜ਼ਾਰਾ ਕਰ ਰਹੀ ਹੈ। ਪਰਿਵਾਰ ਕੋਲ ਕੋਈ ਜ਼ਮੀਨ ਜਾਇਦਾਦ ਨਹੀਂ ਹੈ। ਜਿਸ ਨੂੰ ਵੇਚ ਕੇ ਉਹ ਸੁਖਚੈਨ ਸਿੰਘ ਦੀ ਜਾਨ ਬਚਾ ਸਕਣ। ਪਰਿਵਾਰ ਨੇ ਦੱਸਿਆ ਕਿ ਸੁਖਚੈਨ ਪਰਿਵਾਰ ਵਿੱਚ ਇਕਲੌਤਾ ਕਮਾਉਣ ਵਾਲਾ ਹੈ। ਉੱਥੇ ਹੀ ਪਰਿਵਾਰ ਨੂੰ ਡਾ. ਐੱਮਪੀ ਸਿੰਘ ਵੱਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਹੁਣ ਤੱਕ ਪਰਿਵਾਰ ਸਿਰਫ਼ 8 ਲੱਖ ਰੁਪਏ ਹੀ ਇਕੱਠੇ ਕਰ ਸਕਿਆ ਹੈ।

Tags :

Recent News