menu-icon
Punjabi Story Line
  • Home
  • News
  • Punjab
  • 2027 ਦੀ ਤਿਆਰੀਆਂ 'ਚ ਜੁੱਟੀ ਆਪ, 15 ਅਗਸਤ ਤੱਕ ਹਰ ਪਿੰਡ ਤੱਕ ਪਹੁੰਚਣ ਦੀ ਰਣਨੀਤੀ

2027 ਦੀ ਤਿਆਰੀਆਂ 'ਚ ਜੁੱਟੀ ਆਪ, 15 ਅਗਸਤ ਤੱਕ ਹਰ ਪਿੰਡ ਤੱਕ ਪਹੁੰਚਣ ਦੀ ਰਣਨੀਤੀ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ ਸਰਕਾਰ) ਨੇ 2027 ਦੇ ਵਿਧਾਨਸਭਾ ਚੋਣਾ ਦੀਆਂ ਤਿਆਰੀਆਂ ਜ਼ੋਰਾਂ 'ਚ ਸ਼ੁਰੂ ਕਰ ਦਿੱਤੀਆਂ ਹਨ। ਆਪ ਨੇ ਸੰਗਠਨ ਅਤੇ ਸਰਕਾਰ ਦੇ ਕੰਮਕਾਜ ਨੂੰ ਸਿੱਧੇ ਜਨਤਾ ਤੱਕ ਪਹੁੰਚਾਉਣ ਲਈ ਵੱਡੇ ਪੱਧਰ ਤੇ ਜਨਸੰਪਰਕ ਅਭਿਆਨ ਸ਼ੁਰੂ ਕਰਨ ਦੀ ਰਣਨੀਤੀ ਬਣਾਈ ਹੈ। ਪਾਰਟੀ ਨੇ ਆਪਣੇ ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਅਗਲੇ ਦੋ ਮਹੀਨਿਆਂ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਜਨਤਕ ਸੰਪਰਕ ਮੀਟਿੰਗਾਂ ਕਰਕੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਕਾਰਡ ਪੇਸ਼ ਕਰਕੇ ਲੋਕਾਂ ਵਿੱਚ ਬਣੇ ਰਹਿਣ ਦੇ ਨਿਰਦੇਸ਼ ਦਿੱਤੇ ਹਨ।

Date Updated Last Updated : 16 June 2026, 10:01 AM IST
Share:

ਪੰਜਾਬ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਸੰਗਠਨਾਤਮਕ ਸਰਗਰਮੀ ਅਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਵੱਲੋਂ ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਅਗਲੇ ਦੋ ਮਹੀਨਿਆਂ ਤੱਕ ਆਪਣੇ-ਆਪਣੇ ਹਲਕਿਆਂ ਵਿੱਚ ਲਗਾਤਾਰ ਲੋਕ ਮਿਲਣੀਆਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੇ ਕੰਮਾਂ ਦਾ ਵੇਰਵਾ ਜਨਤਾ ਸਾਹਮਣੇ ਰੱਖਣ।

ਪਾਰਟੀ ਨੇ ਸੰਭਾਵੀ ਚੋਣ ਉਮੀਦਵਾਰਾਂ ਲਈ ਹਰ ਰੋਜ਼ ਤਿੰਨ ਲੋਕ ਮਿਲਣੀਆਂ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਉਮੀਦਾਂ ਬਾਰੇ ਵੀ ਸਿੱਧਾ ਫੀਡਬੈਕ ਇਕੱਠਾ ਕੀਤਾ ਜਾ ਰਿਹਾ ਹੈ।

ਪਾਰਟੀ ਦਾ ਮਕਸਦ 15 ਅਗਸਤ ਤੱਕ ਹਰ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਅਤੇ ਮਹੱਤਵਪੂਰਨ ਸ਼ਹਿਰੀ ਵਾਰਡਾਂ ਤੱਕ ਪਹੁੰਚ ਬਣਾਉਣਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਸਥਾਪਤ ਕੀਤਾ ਜਾ ਸਕੇ।

2027 ਚੋਣਾਂ ਲਈ ਸ਼ੁਰੂਆਤੀ ਤਿਆਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਵੱਖ-ਵੱਖ ਇਲਾਕਿਆਂ ਵਿੱਚ ਲੋਕ ਮਿਲਣੀਆਂ ਕਰ ਰਹੇ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਹੋਰ ਕਈ ਮੰਤਰੀ ਵੀ ਆਪਣੇ ਖੇਤਰਾਂ ਵਿੱਚ ਜਨ ਸੰਵਾਦ ਅਤੇ ਜਨ ਸਭਾਵਾਂ ਕਰ ਰਹੇ ਹਨ।

ਵਿਕਾਸ ਕਾਰਜਾਂ ਨੂੰ ਮਿਲ ਸਕਦਾ ਹੈ ਹੋਰ ਬਲ

ਪਾਰਟੀ ਵੱਲੋਂ ਜਿਨ੍ਹਾਂ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭਵਿੱਖ ਦੇ ਸੰਭਾਵੀ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ, ਉਨ੍ਹਾਂ ਨੂੰ ਆਪਣੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ‘ਰੰਗਲਾ ਪੰਜਾਬ ਫੰਡ’ ਤਹਿਤ ਵਿੱਤੀ ਸਹਾਇਤਾ ਵੀ ਦਿੱਤੀ ਜਾ ਸਕਦੀ ਹੈ।

ਜਾਣਕਾਰੀ ਅਨੁਸਾਰ ਹਰ ਵਿਧਾਨ ਸਭਾ ਹਲਕੇ ਲਈ ਲਗਭਗ 10 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜਾਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਵਿਕਾਸ ਦਿਖਾਈ ਦੇ ਸਕੇ।

ਜਨ ਪ੍ਰਤੀਨਿਧੀਆਂ ਨੂੰ ਹਲਕਿਆਂ ਵਿੱਚ ਰਹਿਣ ਦੀ ਸਲਾਹ

ਪਾਰਟੀ ਲੀਡਰਸ਼ਿਪ ਨੇ ਆਪਣੇ ਜਨ ਪ੍ਰਤੀਨਿਧੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਦੋ ਮਹੀਨਿਆਂ ਦੌਰਾਨ ਵੱਧ ਤੋਂ ਵੱਧ ਸਮਾਂ ਆਪਣੇ ਹਲਕਿਆਂ ਵਿੱਚ ਬਿਤਾਉਣ ਅਤੇ ਬਿਨਾਂ ਜਰੂਰਤ ਖੇਤਰ ਤੋਂ ਬਾਹਰ ਨਾ ਜਾਣ। ਇਸ ਦਾ ਮਕਸਦ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਣਾ ਹੈ।

ਕੇਜਰੀਵਾਲ ਵੀ ਕਰਨਗੇ ਖਾਸ ਸੰਵਾਦ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਆਉਣ ਵਾਲੇ ਸਮੇਂ ਵਿੱਚ ਵਪਾਰੀਆਂ, ਉਦਯੋਗਪਤੀਆਂ ਅਤੇ ਕਾਰੋਬਾਰੀ ਵਰਗ ਨਾਲ ਵਿਸ਼ੇਸ਼ ਸੰਵਾਦ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਦੇ ਹਨ। ਪਾਰਟੀ ਦਾ ਮੰਨਣਾ ਹੈ ਕਿ ਇਸ ਨਾਲ ਵੱਖ-ਵੱਖ ਵਰਗਾਂ ਵਿੱਚ ਆਪਣਾ ਸਮਰਥਨ ਅਧਾਰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।

ਜਨ ਸੰਪਰਕ ਬਣੇਗਾ ਚੋਣੀ ਰਣਨੀਤੀ ਦਾ ਅਹਿਮ ਹਿੱਸਾ

ਪਾਰਟੀ ਦਾ ਵਿਸ਼ਵਾਸ ਹੈ ਕਿ ਲਗਾਤਾਰ ਜਨ ਸੰਪਰਕ, ਵਿਕਾਸ ਕਾਰਜਾਂ ਦੀ ਜਾਣਕਾਰੀ ਅਤੇ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਿੱਧਾ ਸੰਵਾਦ 2027 ਦੀ ਚੋਣੀ ਰਣਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਸਾਬਤ ਹੋਵੇਗਾ। ਇਸ ਮੁਹਿੰਮ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਦੇ ਸਮਰਥਨ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

Recent News