menu-icon
Punjabi Story Line
  • Home
  • News
  • Punjab
  • ਲੁਧਿਆਣਾ 'ਚ ਆਮ ਆਦਮੀ ਪਾਰਟੀ ਦੀ ਰੈਲੀ ਅੱਜ, CM ਮਾਨ ਤੇ ਕੇਜਰੀਵਾਲ ਕਰਨਗੇ ਸੰਬੋਧਨ

ਲੁਧਿਆਣਾ 'ਚ ਆਮ ਆਦਮੀ ਪਾਰਟੀ ਦੀ ਰੈਲੀ ਅੱਜ, CM ਮਾਨ ਤੇ ਕੇਜਰੀਵਾਲ ਕਰਨਗੇ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆ ਹਨ। ਉੱਥੇ ਹੀ ਟ੍ਰੈਫਿਕ ਨੂੰ ਵੀ ਡਾਈਵਰਟ ਕਰ ਦਿੱਤਾ ਗਿਆ ਹੈ।

Date Updated Last Updated : 10 December 2023, 08:15 AM IST
Share:

ਹਾਈਲਾਈਟਸ

  • ਲੀ ਦੀ ਸੁਰੱਖਿਆ ਲਈ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ  ਵੱਲੋਂ ਰੈਲੀ ਦੀਆਂ ਤਿਆਰੀਆਂ ਪਿਛਲੇ ਦਿਨੀਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਅੱਜ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹਿਰ ਦੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ। ਦੋਵਾਂ ਮੁੱਖ ਮੰਤਰੀਆਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

 

4 ਸੜਕਾਂ ਪ੍ਰਭਾਵਿਤ,300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ

ਰੈਲੀ ਦੀ ਸੁਰੱਖਿਆ ਲਈ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਰੂਟ ਪਲਾਨ ਵੀ ਜਾਰੀ ਕੀਤਾ ਹੈ ਤਾਂ ਜੋ ਰੈਲੀ ਦੌਰਾਨ ਲੋਕਾਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਾ ਆਵੇ। ਰੈਲੀ ਕਾਰਨ ਮੁੱਖ ਤੌਰ ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨੰਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ।

Recent News