menu-icon
Punjabi Story Line
  • Home
  • News
  • Punjab
  • ਮਾਣਹਾਨੀ ਮਾਮਲਾ: ਆਪ ਆਗੂ ਸੰਜੇ ਸਿੰਘ ਅਦਾਲਤ ਵਿੱਚ ਪੇਸ਼

ਮਾਣਹਾਨੀ ਮਾਮਲਾ: ਆਪ ਆਗੂ ਸੰਜੇ ਸਿੰਘ ਅਦਾਲਤ ਵਿੱਚ ਪੇਸ਼

ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੀ ਅਦਾਲਤ ਵਿੱਚ ਪੇਸ਼ ਹੋਣ ਲਈ ਪਹੁੰਚੇ। ਇਹ ਮਾਮਲਾ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ, ਜਿੱਥੇ ਦੋਵਾਂ ਧਿਰਾਂ ਤੋਂ ਗਵਾਹੀਆਂ ਲਈਆਂ ਜਾ ਰਹੀਆਂ ਹਨ। 

Date Updated Last Updated : 18 November 2023, 05:03 PM IST
Share:

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚੇ। ਆਪ ਆਗੂ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਹੇਠ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੀ ਅਦਾਲਤ ਵਿੱਚ ਪੇਸ਼ ਹੋਣ ਲਈ ਪਹੁੰਚੇ। ਇਹ ਮਾਮਲਾ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ, ਜਿੱਥੇ ਦੋਵਾਂ ਧਿਰਾਂ ਤੋਂ ਗਵਾਹੀਆਂ ਲਈਆਂ ਜਾ ਰਹੀਆਂ ਹਨ।

ਮੋਦੀ ਦੀ ਤਾਨਾਸ਼ਾਹੀ ਵਿਰੁੱਧ ਲੜਾਈ ਜਾਰੀ ਰਹੇਗੀ

ਵਰਨਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਨੇ ਅਦਾਲਤ ਵਿੱਚ ‘ਆਪ’ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾਵਾਂ ਨੇ ਮੁਆਫੀ ਮੰਗੀ ਸੀ। ਜਦਕਿ ਸੰਜੇ ਸਿੰਘ ਇਸ ਮਾਮਲੇ 'ਚ ਅਜੇ ਵੀ ਕੇਸ ਲੜ ਰਹੇ ਹਨ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਵਿਰੁੱਧ ਲੜਾਈ ਜਾਰੀ ਰਹੇਗੀ। ਉਹ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦੇ। ਇਸ ਦੇ ਨਾਲ ਹੀ ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਵੀ ਅਦਾਲਤ ਪਹੁੰਚੇ। 
 

Recent News