menu-icon
Punjabi Story Line
  • Home
  • News
  • Punjab
  • 'ਆਪ' ਨੇ ਜਾਰੀ ਕੀਤੀ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ

'ਆਪ' ਨੇ ਜਾਰੀ ਕੀਤੀ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਵਿੱਚ ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ, ਜਿਨ੍ਹਾਂ ਵਿੱਚੋਂ ‘ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪੰਜਾਬ ਵਿੱਚ ਇੰਨਾਂ ਚੋਣਾ ਨੂੰ ਜਿੱਤਣਾ ਇਸ ਲਈ ਵੀ ਜ਼ਰੂਰੀ ਹੈ ਕਿਉਕਿ ਇਸ ਤੋਂ ਬਾਅਦ 2027 ਵਿੱਚ ਸਿੱਧਾ ਵਿਧਾਨ ਸਭਾ ਦੀਆਂ ਚੋਣਾ ਹੋਣੀਆਂ ਹਨ

Date Updated Last Updated : 11 December 2024, 02:26 PM IST
Share:

ਹਾਈਲਾਈਟਸ

  • ਇਸ ਸੂਚੀ ਵਿੱਚ  ਪਟਿਆਲਾ ਤੇ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੇ ਨਾਲ ਵੀ  ਸ਼ਾਮਲ ਹਨ।

ਪੰਜਾਬ ਨਿਊਜ਼। ਪੰਜਾਬ ਵਿੱਚ 5 ਨਗਰ ਨਿਗਮ ਅਤੇ 44 ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਚੋਣ ਮੈਦਾਨ ਭਖ ਗਿਆ ਹੈ। ਆਮ ਆਦਮੀ ਨੇ ਪਹਿਲ ਕਰਦੇ ਹੋਏ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ  ਪਟਿਆਲਾ ਤੇ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੇ ਨਾਲ ਵੀ  ਸ਼ਾਮਲ ਹਨ ਜਿਨ੍ਹਾਂ ਵਿੱਚੋਂ ਪਾਰਟੀ ਨੂੰ ਟਿਕਟਾਂ ਲਈ ਕੁੱਲ ਪੰਜ ਹਜ਼ਾਰ ਅਰਜ਼ੀਆਂ ਮਿਲੀਆਂ ਸਨ। ਹਰ ਸੀਟ ਲਈ 10 ਤੋਂ 15 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਇਹ ਚੋਣ 'ਆਪ' ਨੂੰ ਸ਼ਹਿਰਾਂ 'ਚ ਆਪਣੀ ਪਕੜ ਮਜ਼ਬੂਤ ​​ਕਰਨ 'ਚ ਮਦਦ ਕਰੇਗੀ। ਜਿਸ ਤਰ੍ਹਾਂ ਪਾਰਟੀ ਨੇ ਪੰਚਾਇਤੀ ਅਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਪ੍ਰਦਰਸ਼ਨ ਕੀਤਾ ਹੈ, ਪਾਰਟੀ ਇਸ ਵਿੱਚ ਵੀ ਵਧੀਆ ਪ੍ਰਦਰਸ਼ਨ ਕਰੇਗੀ।

ਨਗਰ ਨਿਗਮ ਚੋਣਾਂ ਵਿੱਚ ਆਪ ਦੀ ਇਸ ਲਈ ਵੀ ਜ਼ਰੂਰੀ

ਪੰਜਾਬ ਵਿੱਚ ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ, ਜਿਨ੍ਹਾਂ ਵਿੱਚੋਂ ‘ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪੰਜਾਬ ਵਿੱਚ ਇੰਨਾਂ ਚੋਣਾ ਨੂੰ ਜਿੱਤਣਾ ਇਸ ਲਈ ਵੀ ਜ਼ਰੂਰੀ ਹੈ ਕਿਉਕਿ ਇਸ ਤੋਂ ਬਾਅਦ 2027 ਵਿੱਚ ਸਿੱਧਾ ਵਿਧਾਨ ਸਭਾ ਦੀਆਂ ਚੋਣਾ ਹੋਣੀਆਂ ਹਨ। ਜੇਕਰ ਆਮ ਆਦਮੀ ਪਾਰਟੀ ਨੂੰ ਇਸ ਵਿੱਚ ਆਪਣੀ ਜਿੱਤ ਨੂੰ ਯਕੀਨੀ ਬਣਾਉਣਾ ਹੈ ਤਾਂ ਆਪ ਨੂੰ ਇੰਨਾਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਨੂੰ ਯਕੀਨੀ ਬਣਾਉਣਾ ਪਵੇਗਾ। ਫਿਲਹਾਲ ਪੰਜਾਬ ਦੀਆਂ 4 ਸੀਟਾਂ ਤੇ ਹੋਈਆਂ ਵਿਧਾਨ ਸਭਾ ਉਪ ਚੋਣਾਂ ਵਿੱਚੋਂ 3 ਸੀਟਾਂ ਤੇ ਜਿੱਤ ਦਰਜ ਕਰਕੇ ਆਪ ਦੇ ਹੌਸਲੇ ਬੁਲੰਦ ਹਨ।

Recent News