menu-icon
Punjabi Story Line
Independence Day 2026
  • Home
  • News
  • Punjab
  • ਜਲੰਧਰ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਨੂੰ ਦੂਜੀ ਵਾਰ ਕੀਤਾ ਗਿਆ ਮੁਅੱਤਲ

ਜਲੰਧਰ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਨੂੰ ਦੂਜੀ ਵਾਰ ਕੀਤਾ ਗਿਆ ਮੁਅੱਤਲ

ਰਿੰਕੂ ਨੇ ਕਿਹਾ ਕਿ ਇਸ ਦਾ ਜਵਾਬ ਲੋਕ ਸਭਾ ਦੀਆਂ ਚੋਣਾਂ ਵਿੱਚ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ।

Date Updated Last Updated : 19 December 2023, 04:28 PM IST
Share:

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਨ੍ਹਾਂ 'ਚ ਜਲੰਧਰ ਤੋਂ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਵੀ ਸ਼ਾਮਲ ਹੈ। ਰਿੰਕੂ ਨੂੰ ਦੂਜੀ ਵਾਰ ਮੁਅੱਤਲ ਕੀਤਾ ਗਿਆ ਹੈ। ਮੀਡੀਆ ਏਜੰਸੀ ਨਾਲ ਗੱਲਬਾਤ ਕਰਦਿਆਂ ਰਿੰਕੂ ਨੇ ਕਿਹਾ ਕਿ ਜਿਹੜੇ ਹਾਉਸ 'ਚ ਗਾਲਾਂ ਕੱਢ ਰਹੇ ਹਨ। ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਦਹਿਸ਼ਤ ਫੈਲਾ ਕੇ ਆਪਣੀ ਗੱਲ ਪੂਰੀ ਕਰਨੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੰਦੀ ਰਾਜਨੀਤੀ ਕਰ ਰਹੀ ਹੈ। 

18 ਦਸੰਬਰ ਤੱਕ, 92 ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ

18 ਦਸੰਬਰ ਨੂੰ ਕੁੱਲ 78 ਸੰਸਦ ਮੈਂਬਰਾਂ (ਲੋਕ ਸਭਾ-33, ਰਾਜ ਸਭਾ-45) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਕ ਦਿਨ ਵਿਚ ਇੰਨੇ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1989 ਵਿੱਚ ਰਾਜੀਵ ਗਾਂਧੀ ਸਰਕਾਰ ਵਿੱਚ 63 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।  ਪਿਛਲੇ ਹਫ਼ਤੇ ਵੀ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।

ਮਿਮਿਕਰੀ 'ਤੇ ਗੁੱਸੇ 'ਚ ਰਾਜ ਸਭਾ ਦੇ ਚੇਅਰਮੈਨ ਧਨਖੜ 

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਦੀ ਮਿਮਿਕਰੀ ਵੀਡੀਓ ਨੂੰ ਲੈ ਕੇ ਸਦਨ ਵਿੱਚ ਨਾਰਾਜ਼ਗੀ ਜਤਾਈ। ਉਨ੍ਹਾਂ ਸਦਨ 'ਚ ਕਿਹਾ ਕਿ ਇਕ ਸੰਸਦ ਮੈਂਬਰ ਨੇ ਟੀਵੀ 'ਤੇ ਨਿਘਾਰ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੀਮਾ ਹੁੰਦੀ ਹੈ। ਚੈਨਲ ਦੇ ਸਾਹਮਣੇ ਸਦਨ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। ਪ੍ਰਮਾਤਮਾ ਉਨ੍ਹਾਂ ਨੂੰ ਬੁੱਧੀ ਦੇਵੇ।

Recent News