9 ਸਾਲਾਂ ਤੋਂ ਭਗੌੜਾ Nature Heights Infra ਦਾ ਮਾਲਕ ਗ੍ਰਿਫਤਾਰ, 21 ਜ਼ਿਲ੍ਹਿਆਂ ਵਿੱਚ 108 ਐਫਆਈਆਰ ਵਿੱਚ ਸੀ ਲੋੜੀਂਦਾ

ਡੀਜੀਪੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੀਰਜ ਠੱਠਾਈ ਉਰਫ ਨੀਰਜ ਅਰੋੜਾ ਪਿਛਲੇ 9 ਸਾਲਾਂ ਤੋਂ ਭਗੌੜਾ ਸੀ। ਮੁਲਜ਼ਮ ਨੇ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ।

Share:

Punjab News: ਫਾਜ਼ਿਲਕਾ ਅਤੇ ਫਰੀਦਕੋਟ ਪੁਲਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਨੇਚਰ ਹਾਈਟਸ ਇਨਫਰਾ ਘੁਟਾਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਿਛਲੇ 9 ਸਾਲਾਂ ਤੋਂ ਫਰਾਰ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਉੱਤਰਾਖੰਡ ਦੇ ਪੌੜੀ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁਲਜ਼ਮ ਖਿਲਾਫ 21 ਜ਼ਿਲ੍ਹਿਆਂ ਵਿੱਚ 108 ਐਫਆਈਆਰ

ਡੀਜੀਪੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੀਰਜ ਠੱਠਾਈ ਉਰਫ ਨੀਰਜ ਅਰੋੜਾ ਪਿਛਲੇ 9 ਸਾਲਾਂ ਤੋਂ ਭਗੌੜਾ ਸੀ। ਮੁਲਜ਼ਮ ਨੇ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ। ਪੰਜਾਬ-ਹਰਿਆਣਾ ਦੇ 21 ਜ਼ਿਲ੍ਹਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ 108 ਐਫਆਈਆਰ ਦਰਜ ਹਨ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਮੋਬਾਈਲ ਫ਼ੋਨ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਕੀ ਹੈ ਪੂਰਾ ਘੁਟਾਲਾ

16 ਫਰਵਰੀ 2002 ਨੂੰ, ਨੀਰਜ ਅਰੋੜਾ ਨੇ ਨੇਚਰਵੇ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਇੱਕ ਕੰਪਨੀ ਦੀ ਸਥਾਪਨਾ ਕੀਤੀ। ਠੀਕ ਦਸ ਸਾਲ ਬਾਅਦ, ਫਰਵਰੀ 2012 ਵਿੱਚ, ਉਸਨੇ ਨੇਚਰ ਹਾਈਟਸ ਨਾਮ ਦੀ ਇੱਕ ਚਿੱਟ ਫੰਡ ਕੰਪਨੀ ਸ਼ੁਰੂ ਕੀਤੀ ਅਤੇ ਮੋਹਾਲੀ ਵਿੱਚ ਫਲੈਟ ਵੇਚਣੇ ਸ਼ੁਰੂ ਕਰ ਦਿੱਤੇ। ਫਿਰ ਕਰੀਬ ਦੋ ਸਾਲਾਂ ਵਿੱਚ ਅਰੋੜਾ ਨੇ ਮੁਹਾਲੀ, ਪਠਾਨਕੋਟ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਅਬੋਹਰ, ਫਾਜ਼ਿਲਕਾ, ਮੁਕਤਸਰ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੈਂਕੜੇ ਕਲੋਨੀਆਂ ਕੱਟ ਦਿੱਤੀਆਂ ਪਰ ਕਿਤੇ ਵੀ ਵਿਕਾਸ ਨਹੀਂ ਹੋਇਆ।

ਇਹ ਵੀ ਪੜ੍ਹੋ