Accident: ਮੋਗਾ 'ਚ ਪਿਕਅੱਪ ਦਾ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ,3 ਦੀ ਮੌਤ,ਔਰਤ ਦੀ ਸਿਰ ਹੋਇਆ ਧੜ ਤੋਂ ਅਲੱਗ

ਸਮਾਲਸਰ ਥਾਣੇ ਦੇ ਇੰਚਾਰਜ ਦਿਲਬਾਗ ਸਿੰਘ ਬਰਾੜ ਅਤੇ ਬਾਘਾ ਪੁਰਾਣਾ ਦੇ ਡੀਐਸਪੀ ਦਲਬੀਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਪਿੱਕਅੱਪ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

Share:

Punjab News: ਸਮਾਲਸਰ ਕਸਬੇ ਦੇ ਬੱਸ ਸਟੈਂਡ ਨੇੜੇ ਸੜਕ 'ਤੇ ਜਾ ਰਹੇ ਇਕ ਈ-ਰਿਕਸ਼ਾ ਨੂੰ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮੋਗਾ ਤੋਂ ਕੋਟਕਪੂਰਾ ਵੱਲ ਜਾ ਰਹੀ ਇਕ ਮਹਿੰਦਰਾ ਪਿਕਅੱਪ ਗੱਡੀ ਦਾ ਡਰਾਈਵਰ ਬੱਸ ਨੂੰ ਓਵਰਟੇਕ ਕਰ ਰਿਹਾ ਸੀ ਤਾਂ ਉਸ ਦਾ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ। ਹਾਦਸੇ ਦੌਰਾਨ ਇਕ ਔਰਤ ਦਾ ਸਿਰ ਧੜ ਤੋਂ ਵੱਖ ਹੋ ਗਿਆ।

ਔਰਤ ਦਾ ਸਿਰ ਧੜ ਤੋਂ ਹੋਇਆ ਵੱਖ

ਈ-ਰਿਕਸ਼ਾ ਨੂੰ ਸਮਾਲਸਰ ਦਾ ਰਹਿਣ ਵਾਲਾ ਚੇਤਨ ਸਿੰਘ ਚੰਨਾ (55) ਚਲਾ ਰਿਹਾ ਸੀ, ਜਦੋਂ ਕਿ ਸੇਵਾਮੁਕਤ ਪੁਲਿਸ ਮੁਲਾਜ਼ਮ ਨਾਹਰ ਸਿੰਘ, ਉਸ ਦੀ ਪਤਨੀ ਜਸਪਾਲ ਕੌਰ ਅਤੇ ਸੁਰਜੀਤ ਸਿੰਘ ਨਾਂ ਦਾ ਵਿਅਕਤੀ ਈ-ਰਿਕਸ਼ਾ ਤੇ ਆਪਣੇ ਘਰ ਵੱਲ ਜਾ ਰਹੇ ਸਨ। ਈ-ਰਿਕਸ਼ਾ ਚਾਲਕ ਵੇਤਨ ਸਿੰਘ ਸਮੇਤ ਸਾਰੇ ਗੰਭੀਰ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਜਸਪਾਲ ਕੌਰ ਦਾ ਸਿਰ ਧੜ ਤੋਂ ਵੱਖ ਹੋ ਗਿਆ। ਨਾਹਰ ਸਿੰਘ, ਸੁਰਜੀਤ ਸਿੰਘ, ਚੇਤਨ ਸਿੰਘ ਅਤੇ ਜਸਪਾਲ ਕੌਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਫਰੀਦਕੋਟ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਰਜੀਤ ਸਿੰਘ, ਚੇਤਨ ਸਿੰਘ ਅਤੇ ਔਰਤ ਜਸਪਾਲ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਜ਼ਖ਼ਮੀ ਸਾਬਕਾ ਪੁਲਿਸ ਮੁਲਾਜ਼ਮ ਨਾਹਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਮਾਲਸਰ ਥਾਣੇ ਦੇ ਇੰਚਾਰਜ ਦਿਲਬਾਗ ਸਿੰਘ ਬਰਾੜ ਅਤੇ ਬਾਘਾ ਪੁਰਾਣਾ ਦੇ ਡੀਐਸਪੀ ਦਲਬੀਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਪਿੱਕਅੱਪ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ