menu-icon
Punjabi Story Line
  • Home
  • News
  • Punjab
  • PSEB Order Issued: ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪੂਰੀ ਨਾ ਕਰਨ ਵਾਲੇ ਸਕੂਲਾਂ 'ਤੇ ਹੋਵੇਗਾ ਐਕਸ਼ਨ

PSEB Order Issued: ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪੂਰੀ ਨਾ ਕਰਨ ਵਾਲੇ ਸਕੂਲਾਂ 'ਤੇ ਹੋਵੇਗਾ ਐਕਸ਼ਨ

PSEB Order Issued: ਜਾਂਚ ਦੌਰਾਨ ਕੁਝ ਸਕੂਲਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ। ਹੁਣ ਸਕੂਲਾਂ ਨੂੰ ਸਾਰੀ ਪ੍ਰਕਿਰਿਆ ਪੂਰੀ ਕਰਕੇ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਹ ਪ੍ਰਕਿਰਿਆ ਪੂਰੀ ਨਾ ਹੋਈ ਤਾਂ ਵਿਦਿਆਰਥੀਆਂ ਨੂੰ ਨਤੀਜੇ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Date Updated Last Updated : 12 March 2024, 03:16 PM IST
Share:

PSEB Order Issued: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਉਨ੍ਹਾਂ ਸਾਰੇ ਸਰਕਾਰੀ 'ਤੇ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸੈਸ਼ਨ 2023-24 ਲਈ 9ਵੀਂ ਅਤੇ 11ਵੀਂ ਜਮਾਤ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਜਾਂਚ ਦੌਰਾਨ ਕੁਝ ਸਕੂਲਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ। ਹੁਣ ਸਕੂਲਾਂ ਨੂੰ ਸਾਰੀ ਪ੍ਰਕਿਰਿਆ ਪੂਰੀ ਕਰਕੇ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਹ ਪ੍ਰਕਿਰਿਆ ਪੂਰੀ ਨਾ ਹੋਈ ਤਾਂ ਵਿਦਿਆਰਥੀਆਂ ਨੂੰ ਨਤੀਜੇ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਨਤੀਜਾ ਰੋਕਿਆ ਜਾਵੇਗਾ।

ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਪੂਰੇ ਨਹੀਂ

ਰਾਜ ਦੇ ਕਈ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਪਰ ਬੋਰਡ ਦੇ ਧਿਆਨ ਵਿੱਚ ਆਇਆ ਹੈ ਕਿ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਪੂਰੇ ਨਹੀਂ ਹਨ। ਸਕੂਲਾਂ ਦੀ ਤਰਫੋਂ ਆਨਲਾਈਨ ਦਸਤਾਵੇਜ਼ ਭਰਨ ਸਮੇਂ ਕਮੀਆਂ ਹਨ। ਅਜਿਹੇ 'ਚ ਬੋਰਡ ਨੇ ਅਜਿਹੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਦੀ ਬਜਾਏ ਗਲਤੀਆਂ ਦਿੱਤੀਆਂ ਸਨ। ਸਕੂਲ ਇਸਨੂੰ ਆਪਣੀ ਲੌਗਇਨ ਆਈਡੀ 'ਤੇ ਦੇਖ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਕਾਰਵਾਈ ਕਰਨੀ ਪਵੇਗੀ।

28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਦਸਤਾਵੇਜ਼ ਕਰਾਉਣੇ ਪੈਣਗੇ ਜਮ੍ਹਾਂ

PSEB ਦੇ ਅਨੁਸਾਰ, ਹੁਣ ਸਕੂਲਾਂ ਨੂੰ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਸਾਰੇ ਦਸਤਾਵੇਜ਼ ਜਮ੍ਹਾਂ ਕਰਾਉਣੇ ਪੈਣਗੇ। ਜੇਕਰ ਇਸ ਤੋਂ ਬਾਅਦ ਦੇਰੀ ਹੁੰਦੀ ਹੈ ਤਾਂ 30 ਅਪ੍ਰੈਲ ਤੱਕ ਪ੍ਰਤੀ ਵਿਦਿਆਰਥੀ 500 ਰੁਪਏ ਲੇਟ ਫੀਸ ਵਸੂਲੀ ਜਾਵੇਗੀ। ਇਸ ਤੋਂ ਬਾਅਦ 1,000 ਰੁਪਏ ਲੇਟ ਫੀਸ ਲਈ ਜਾਵੇਗੀ। ਜਿਹੜੇ ਵਿਦਿਆਰਥੀ ਸਾਲ 2023-24 ਲਈ ਰਜਿਸਟ੍ਰੇਸ਼ਨ ਸੰਬੰਧੀ ਗਲਤੀਆਂ ਹਨ। ਉਨ੍ਹਾਂ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਜਾਵੇਗਾ।

Recent News