menu-icon
Punjabi Story Line
  • Home
  • News
  • Punjab
  • ADGP ਨੇ ਕੀਤਾ ਕਪੂਰਥਲਾ ਮਾਡਰਨ ਜੇਲ੍ਹ ਦਾ ਦੌਰਾ, ਅਪਰਾਧੀਆਂ ਨੂੰ ਦਿੱਤੀ ਚੇਤਾਵਨੀ

ADGP ਨੇ ਕੀਤਾ ਕਪੂਰਥਲਾ ਮਾਡਰਨ ਜੇਲ੍ਹ ਦਾ ਦੌਰਾ, ਅਪਰਾਧੀਆਂ ਨੂੰ ਦਿੱਤੀ ਚੇਤਾਵਨੀ

ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ।

Date Updated Last Updated : 30 December 2023, 08:22 AM IST
Share:

ਹਾਈਲਾਈਟਸ

  • ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ 49 ਦੇ ਕਰੀਬ ਗੈਂਗਸਟਰਾਂ ਦਾ ਐਨਕਾਂਉਟਰ ਹੋਇਆ ਹੈ

ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਕਪੂਰਥਲਾ ਮਾਡਰਨ ਜੇਲ੍ਹ ਦਾ ਨਿਰੀਖਣ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ 49 ਦੇ ਕਰੀਬ ਗੈਂਗਸਟਰਾਂ ਦਾ ਐਨਕਾਂਉਟਰ ਹੋਇਆ ਹੈ। ਇਹ ਉਹਨਾਂ ਸਾਰੇ ਅਪਰਾਧੀ ਤੱਤਾਂ ਲਈ ਇੱਕ ਖੁੱਲੀ ਚੇਤਾਵਨੀ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ 'ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ। ਏਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਖ਼ਿਲਾਫ਼ ਪੁਲਿਸ ਕਾਰਵਾਈ ਜਾਰੀ ਰਹੇਗੀ।

 

ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੱਲ ਰਿਹਾ ਉੱਚ ਪੱਧਰੀ ਕੰਮ

ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ। ਵਿਭਾਗ ਵੱਲੋਂ ਇਸ ਪੂਰੀ ਪ੍ਰਕਿਰਿਆ ਵਿੱਚ ਜਿੱਥੇ ਕਿਤੇ ਵੀ ਖਾਮੀਆਂ ਹਨ, ਉਨ੍ਹਾਂ ਦਾ ਪਤਾ ਲਗਾ ਕੇ ਢੁੱਕਵਾਂ ਕੰਮ ਕੀਤਾ ਜਾ ਰਿਹਾ ਹੈ।

 

ਕਮੇਟੀ ਦਾ ਕੀਤਾ ਗਠਨ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਦੇ ਕੇਸਾਂ ਦੀ ਸੁਣਵਾਈ ਤੇਜ਼ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪੰਜਾਬ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਉੱਥੋਂ ਦੇ ਜੇਲ੍ਹ ਅਧਿਕਾਰੀਆਂ ਅਤੇ ਨਿਆਂਪਾਲਿਕਾ ਦੇ ਲੋਕਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਜਲਦੀ ਹੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪੇਗੀ ​​ਤਾਂ ਜੋ ਅੰਡਰ ਟਰਾਇਲ ਲੋਕਾਂ ਦੀ ਜਲਦੀ ਅਦਾਲਤੀ ਪੇਸ਼ੀ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਸਕੇ।

Recent News