menu-icon
Punjabi Story Line
  • Home
  • News
  • Punjab
  • ਐਡਵੋਕੇਟ ਧਾਮੀ ਦਾ ਬਿਆਨ - ਵਾਪਸ ਨਹੀਂ ਲਵਾਂਗਾ ਅਸਤੀਫ਼ਾ, ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਨਾਕਾਮ

ਐਡਵੋਕੇਟ ਧਾਮੀ ਦਾ ਬਿਆਨ - ਵਾਪਸ ਨਹੀਂ ਲਵਾਂਗਾ ਅਸਤੀਫ਼ਾ, ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਨਾਕਾਮ

ਕਈ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐ਼ਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸੀ ਤੇ ਨਾਲ ਹੀ ਕਿਹਾ ਜਾ ਰਿਹਾ ਸੀ ਕਿ ਧਾਮੀ ਸ਼ਾਇਦ ਆਪਣਾ ਅਸਤੀਫਾ ਵਾਪਸ ਲੈ ਸਕਦੇ ਹਨ।

Date Updated Last Updated : 06 March 2025, 05:25 PM IST
Share:

ਕਈ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐ਼ਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸੀ ਤੇ ਨਾਲ ਹੀ ਕਿਹਾ ਜਾ ਰਿਹਾ ਸੀ ਕਿ ਧਾਮੀ ਸ਼ਾਇਦ ਆਪਣਾ ਅਸਤੀਫਾ ਵਾਪਸ ਲੈ ਸਕਦੇ ਹਨ। ਪ੍ਰੰਤੂ, ਅੱਜ ਇਹਨਾਂ ਸਾਰੀਆਂ ਚਰਚਾਵਾਂ ਉਪਰ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ ਐਡਵੋਕੇਟ ਧਾਮੀ ਨੇ ਖੁਦ ਹੀ ਐਲਾਨ ਕਰ ਦਿੱਤਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਹੁਣ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਵੀ ਹੋਰ ਵਧ ਸਕਦੀਆਂ ਹਨ। 

ਦਰਬਾਰ ਸਾਹਿਬ ਮੱਥਾ ਟੇਕਣ ਆਏ ਧਾਮੀ 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸੀ  ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਅਸਤੀਫਾ ਵਾਪਸ ਨਹੀਂ ਲਵਾਂਗਾ।ਉਨ੍ਹਾਂ ਨੇ ਕਿਹਾ ਹੈ ਕਿ ਵਰਕਿੰਗ ਕਮੇਟੀ ਨੇ ਜੋ ਕਰਨਾ ਹੈ ਉਹੀ ਕਰਨਾ ਹੈ। ਉਨ੍ਹਾਂ ਨੇ ਕਿਹਾ ਮੈਂ ਅਸਤੀਫਾ ਦਿੱਤਾ ਹੁਣ ਵਾਪਸ ਨਹੀਂ ਲਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਦੇਖੇਗੀ ਪ੍ਰਧਾਨ ਦੀ ਜ਼ਿੰਮੇਵਾਰੀ ਕਿਸਨੂੰ ਦੇਣੀ ਹੈ। 

17 ਫਰਵਰੀ ਨੂੰ ਦਿੱਤਾ ਸੀ ਅਸਤੀਫ਼ਾ 

ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦਾ ਕਹਿਣਾ ਸੀ ਕਿ ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ SGPC ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੰਮ੍ਰਿਤਸਰ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ SGPC ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।

Recent News