menu-icon
Punjabi Story Line
  • Home
  • News
  • Punjab
  • 10 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ Punjab'ਚ ਸਿੱਖਿਆ ਵਿਭਾਗ ਵਿੱਚ ਫੇਰਬਦਲ, 44 ਪ੍ਰਿੰਸੀਪਲ ਬਣੇ ਡੀਈਓ, 13 ਨੂੰ ਸਹਾਇਕ ਡਾਇਰੈਕਟਰ ਦਾ ਅਹੁਦਾ

10 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ Punjab'ਚ ਸਿੱਖਿਆ ਵਿਭਾਗ ਵਿੱਚ ਫੇਰਬਦਲ, 44 ਪ੍ਰਿੰਸੀਪਲ ਬਣੇ ਡੀਈਓ, 13 ਨੂੰ ਸਹਾਇਕ ਡਾਇਰੈਕਟਰ ਦਾ ਅਹੁਦਾ

ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀਈਉ ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।

Date Updated Last Updated : 25 January 2024, 10:18 PM IST
Share:

Pujnjab News : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿੱਚ ਅੱਜ ਕਰੀਬ 10 ਸਾਲਾਂ ਬਾਅਦ ਪ੍ਰਿੰਸੀਪਲਜ਼ ਤੋਂ ਡੀਈਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀਈਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀਈਉ ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।


ਵਿਭਾਗ ਵਿੱਚ ਤਰੱਕੀਆਂ ਦਾ ਕਾਰਜ ਕੀਤਾ ਸ਼ੁਰੂ 

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼, ਡੀਈਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ  ਕੇ.ਕੇ. ਯਾਦਵ ਸਕੱਤਰ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ।


ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿੱਚ ਲਿਆਦੀ ਜਾਵੇ ਤੇਜੀ 

ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹਾਮੀ ਭਰੀ ਗਈ ਹੈ। ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿੱਚ ਤੇਜੀ ਲਿਆਦੀ ਜਾਵੇ ।

ਪਹਿਲਾ ਖੇਤਰ ਵੀਆਈਪੀ ਅਧਿਆਪਕ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ ਸਕੂਲਾਂ ਦੀ ਬਜਾਏ ਦਫ਼ਤਰਾਂ ਵਿੱਚ ਡਿਊਟੀ ਨਿਭਾ ਰਹੇ ਅਧਿਆਪਕਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸਕੂਲਾਂ ਦੇ ਨਤੀਜਿਆਂ ਨੂੰ ਸੁਧਾਰਨ ਲਈ ਮਾਰਚ ਮਹੀਨੇ ਤੱਕ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਅਧਿਆਪਕਾਂ ਨੂੰ ਜ਼ਰੂਰੀ ਕੰਮ ਲਈ ਹੀ ਛੁੱਟੀ ਦਿੱਤੀ ਜਾ ਰਹੀ ਹੈ।

Recent News