menu-icon
Punjabi Story Line
  • Home
  • News
  • Punjab
  • ਚੋਣ ਕਮਿਸ਼ਨ ਵੱਲੋਂ NOC ਜਾਰੀ ਕਰਨ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਰਾਹ ਹੋਇਆ ਪੱਧਰਾ

ਚੋਣ ਕਮਿਸ਼ਨ ਵੱਲੋਂ NOC ਜਾਰੀ ਕਰਨ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਰਾਹ ਹੋਇਆ ਪੱਧਰਾ

ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।

Date Updated Last Updated : 27 March 2024, 07:59 AM IST
Share:

Punjab News: ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 'ਤੇ ਰੋਕ ਲਗਾ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਬੁੱਧਵਾਰ ਯਾਨੀ ਅੱਜ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ।

ਚੋਣ ਕਮਿਸ਼ਨ ਵੱਲੋਂ ਲਗਾਈ ਗਈ ਸੀ ਰੋਕ

ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢਿਆ ਜਾਣਾ ਸੀ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ 'ਤੇ ਰੋਕ ਲਗਾ ਦਿੱਤੀ ਗਈ।

Recent News