menu-icon
Punjabi Story Line
  • Home
  • News
  • Punjab
  • ਅਕਾਲੀ ਦਲ ਨੇ ਮਜੀਠੀਆ ਸਣੇ 6 ਹੋਰ ਆਗੂਆਂ ਨੂੰ ਕੱਢੇ ਕਾਰਨ ਦੱਸੋ ਨੋਟਿਸ, ਹੋ ਸਕਦੀ ਹੈ ਕਾਰਵਾਈ

ਅਕਾਲੀ ਦਲ ਨੇ ਮਜੀਠੀਆ ਸਣੇ 6 ਹੋਰ ਆਗੂਆਂ ਨੂੰ ਕੱਢੇ ਕਾਰਨ ਦੱਸੋ ਨੋਟਿਸ, ਹੋ ਸਕਦੀ ਹੈ ਕਾਰਵਾਈ

ਇਸ ਬਗਾਵਤ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ  ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ  ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਸਮੇਤ ਉਨ੍ਹਾਂ ਸਾਰੇ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਜਾਵੇਗਾ

Date Updated Last Updated : 09 March 2025, 07:25 PM IST
Share:

ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ  ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਹਟਾਏ ਜਾਣ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤ ਸ਼ੁਰੂ ਹੋ ਗਈ ਹੈ। ਇਸ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ 6 ਹੋਰ ਆਗੂ ਸਾਹਮਣੇ ਆਏ। ਅੰਤਰਿੰਗ ਕਮੇਟੀ ਦੇ ਫੈਸਲੇ ਦਾ ਵਿਰੋਧ ਕੀਤਾ। ਜਿਸਨੂੰ ਸਿੱਧੇ ਤੌਰ 'ਤੇ ਸੁਖਬੀਰ ਬਾਦਲ ਦਾ ਵਿਰੋਧ ਮੰਨਿਆ ਜਾ ਰਿਹਾ ਹੈ। ਇਸਦੇ ਨਾਲ ਹੀ ਮੋਰਿੰਡਾ ਤੋਂ ਅਕਾਲੀ ਦਲ ਦੇ 24 ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।

ਦਲਜੀਤ ਚੀਮਾ ਬੋਲੇ - ਬਰਦਾਸ਼ਤ ਨਹੀਂ ਕਰਾਂਗੇ 

ਇਸ ਬਗਾਵਤ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ  ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ  ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਸਮੇਤ ਉਨ੍ਹਾਂ ਸਾਰੇ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਜਾਵੇਗਾ ਜਿਨ੍ਹਾਂ ਨੇ ਬਾਗ਼ੀ ਸੁਰ ਅਪਣਾਏ ਹਨ। ਦੂਜੇ ਪਾਸੇ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮਜੀਠੀਆ ਨੂੰ ਪਾਰਟੀ ਅਤੇ ਬਾਦਲ ਪਰਿਵਾਰ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਦੱਸਿਆ।

ਭੂੰਦੜ ਨੇ ਕਿਹਾ - ਪਾਰਟੀ ਤੋਂ ਉਪਰ ਕੋਈ ਨਹੀਂ 

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਜਾ ਰਹੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ ਹੈ। ਇਸ ਮੁੱਦੇ 'ਤੇ ਅੱਜ ਚੰਡੀਗੜ੍ਹ ਵਿੱਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸੇਖੋਂ, ਮਹੇਸ਼ ਇੰਦਰ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਚੀਮਾ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਾਰਟੀ ਪਲੇਟਫਾਰਮ 'ਤੇ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਹੈ, ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਸਾਰੇ ਬਿਆਨ ਅਤੇ ਵੀਡੀਓ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਅਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ 'ਤੇ ਵਿਚਾਰ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Recent News