menu-icon
Punjabi Story Line
  • Home
  • News
  • Punjab
  • ਪੰਜਾਬ ’ਚ ਮੁੜ ਕਰਵਟ ਲੈ ਰਿਹਾ ਮੌਸਮ, 8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ

ਪੰਜਾਬ ’ਚ ਮੁੜ ਕਰਵਟ ਲੈ ਰਿਹਾ ਮੌਸਮ, 8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ

ਸੋਮਵਾਰ ਨੂੰ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਜ ਦੇ ਅੱਠ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Date Updated Last Updated : 15 June 2026, 10:55 AM IST
Share:

ਚੰਡੀਗੜ੍ਹ. ਪੰਜਾਬ ਵਿੱਚ ਤੇਜ਼ ਹਵਾਵਾਂ, ਮੀਂਹ ਤੇ ਹਨੇਰੀ ਤੋਂ ਬਾਅਦ ਇੱਕ ਬਾਰ ਫਿਰ ਮੌਸਮ ਕਰਵਟ ਲੈ ਰਿਹਾ ਹੈ। ਲਗਾਤਾਰ ਤਿੰਨ ਦਿਨ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੌਸਮ ਜ਼ਿਆਦਾਤਰ ਸਾਫ਼ ਰਿਹਾ, ਜਿਸ ਕਾਰਨ ਤਾਪਮਾਨ 'ਚ ਹਲਕੀ ਗਰਮੀ ਦੇਖਣ ਨੂੰ ਮਿਲੀ। ਉੱਥੇ ਆਉਣ ਵਾਲੇ ਅਗਲੇ ਚਾਰ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਐਤਵਾਰ ਦਾ ਤਾਪਮਾਨ 

ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜੋ ਕਿ ਪਹਿਲਾਂ ਨਾਲੋਂ ਕਾਫ਼ੀ ਘੱਟ ਹੈ। ਇਸ ਦੇ ਹੀ ਰਾਤ ਦਾ ਤਾਪਮਾਨ ਘੱਟੋ-ਘੱਟ 20 ਤੋਂ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਰਾਹਤ ਮਿਲਦੀ ਦਿਖੀ।

ਇਸ ਤੋਂ ਇਲਾਵਾ, ਫਤਿਹਗੜ੍ਹ ਸਾਹਿਬ ਵਿੱਚ 37.1°C, ਐਸਏਐਸ ਨਗਰ ਮੋਹਾਲੀ ਵਿੱਚ 37.0°C, ਚੰਡੀਗੜ੍ਹ ਵਿੱਚ 36.8°C, ਬਠਿੰਡਾ (ਸਿਵਲ ਏਅਰਪੋਰਟ) ਵਿੱਚ 36.7°C, ਰੂਪਨਗਰ ਵਿੱਚ 36.5°C, ਲੁਧਿਆਣਾ ਵਿੱਚ 36.2°C ਅਤੇ ਅੰਮ੍ਰਿਤਸਰ ਵਿੱਚ 36.1°C ਤਾਪਮਾਨ ਦਰਜ ਕੀਤਾ ਗਿਆ। ਇਸ ਦੌਰਾਨ, ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 35.7°C, ਸ੍ਰੀ ਆਨੰਦਪੁਰ ਸਾਹਿਬ ਵਿੱਚ 35.5°C, ਮੋਹਾਲੀ ਵਿੱਚ 35.4°C, ਗੁਰਦਾਸਪੁਰ ਵਿੱਚ 35.0°C, ਰੋਪੜ ਵਿੱਚ 34.2°C ਅਤੇ ਹੁਸ਼ਿਆਰਪੁਰ ਅਤੇ ਸੰਗਰੂਰ ਦੋਵਾਂ ਵਿੱਚ 33.9°C ਦਰਜ ਕੀਤਾ ਗਿਆ।

40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਝੱਖੜ

ਮੌਸਰ ਮਾਹਿਰਾਂ ਅਨੁਸਾਰ, ਅੱਜ ਸੋਮਵਾਰ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਨੇਰੀ ਚੱਲ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਰਾਜ ਦੇ ਅੱਠ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਬਾਅਦ 16 ਤੋਂ 18 ਜੂਨ ਤੱਕ ਮੌਸਮ ਸਾਫ਼ ਰਹੇਗਾ, ਜਦਕਿ 19 ਅਤੇ 20 ਜੂਨ ਨੂੰ ਸੂਬੇ ਵਿੱਚ ‘ਪ੍ਰੀ-ਮੌਨਸੂਨ’ ਦੀ ਸੰਭਾਵਨਾ ਜਤਾਈ ਗਈ ਹੈ।

ਅੱਜ ਤੋਂ ਬਾਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ 

15 ਜੂਨ: ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਬਰਨਾਲਾ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

16 ਜੂਨ: ਪੰਜਾਬ ਭਰ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕਿਸੇ ਵੀ ਜ਼ਿਲ੍ਹੇ ਲਈ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਬਣੀ ਰਹਿ ਸਕਦੀ ਹੈ।

17 ਜੂਨ: ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਦਿਨ ਦਾ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਸਕਦਾ ਹੈ।

18 ਜੂਨ: ਪੰਜਾਬ ਭਰ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ ਅਤੇ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਤੱਕ ਵੱਧ ਸਕਦਾ ਹੈ।

Recent News