menu-icon
Punjabi Story Line
  • Home
  • News
  • Punjab
  • ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਨੂੰ ਚੁਣੌਤੀ, High Court ਨੇ ਜਾਰੀ ਕੀਤਾ ਨੋਟਿਸ

ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਨੂੰ ਚੁਣੌਤੀ, High Court ਨੇ ਜਾਰੀ ਕੀਤਾ ਨੋਟਿਸ

ਕੋਰਟ ਨੇ ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਵੀ ਇਸ ਐਕਟ ਬਾਰੇ ਕੁਝ ਜਾਣਕਾਰੀ ਮੰਗੀ ਸੀ ਪਰ ਇਸ ਸਬੰਧੀ ਉਨ੍ਹਾਂ ਵੱਲੋਂ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ।

Date Updated Last Updated : 15 February 2024, 09:09 AM IST
Share:

Punjab News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਨ੍ਹਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ  ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੇਂਦਰ, ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਅਗਲੀ ਸੁਣਵਾਈ 'ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਅਦਾਲਤ ਨੇ ਹੁਕਮ ਕੀਤੇ ਜਾਰੀ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਅਤੇ ਬਸੰਤ ਸਿੰਘ ਨੇ ਐਨਐਸਏ ਤਹਿਤ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ 'ਚ ਉਨ੍ਹਾਂ ਨੇ ਆਪਣੇ 'ਤੇ ਲਗਾਏ ਗਏ NSA ਨੂੰ ਗਲਤ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਵੀ ਇਸ ਐਕਟ ਬਾਰੇ ਕੁਝ ਜਾਣਕਾਰੀ ਮੰਗੀ ਸੀ ਪਰ ਇਸ ਸਬੰਧੀ ਉਨ੍ਹਾਂ ਵੱਲੋਂ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਹੁਣ ਇਹ ਹੁਕਮ ਜਾਰੀ ਕੀਤੇ ਗਏ ਹਨ।

ਅਗਲੀ ਸੁਣਵਾਈ 19 ਫਰਵਰੀ ਨੂੰ

ਇਸ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਤੈਅ ਕੀਤੀ ਗਈ ਹੈ। ਇਸ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਵੀ ਨੋਟਿਸ ਮਿਲਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਹਾਲਤ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

Recent News