ਪੰਜਾਬ ਨਿਊਜ। ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਉਨ੍ਹਾਂ ਦੀ ਤਰਫੋਂ ਵੀਰਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਇਸ 'ਚ ਉਨ੍ਹਾਂ ਦੀ ਜਾਇਦਾਦ ਸਿਰਫ 1,000 ਰੁਪਏ ਦੱਸੀ ਗਈ ਹੈ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਦੇ ਵਕੀਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦੀ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਸ਼ੁੱਕਰਵਾਰ ਨੂੰ ਹੀ ਦਾਖ਼ਲ ਕਰ ਲਿਆ।