menu-icon
Punjabi Story Line
  • Home
  • News
  • Punjab
  • Dibrugarh jail ‘ਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ੁਰੂ ਕੀਤੀ ਭੁੱਖ ਹੜਤਾਲ

Dibrugarh jail ‘ਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ੁਰੂ ਕੀਤੀ ਭੁੱਖ ਹੜਤਾਲ

ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਬੀਤੇ ਦਿਨ ਟਾਇਲਟ ਗਿਆ ਸੀ। ਉਦੋਂ ਜੇਲ੍ਹ ਪ੍ਰਸ਼ਾਸਨ ਦੇ ਕੁਝ ਲੋਕ ਇਲੈਕਟ੍ਰੀਸ਼ੀਅਨ ਦੇ ਨਾਲ ਐਨਐਸਏ ਸੈੱਲ ਵਿੱਚ ਆਏ। ਜਦੋਂ ਉਨ੍ਹਾਂ ਸੈੱਲ ਦੀ ਜਾਂਚ ਕੀਤੀ ਤਾਂ ਉਥੇ ਕੁਝ ਜਾਸੂਸੀ ਕੈਮਰੇ ਮਿਲੇ। ਜਿਸ ਨੂੰ ਉਨ੍ਹਾਂ ਨੇ ਜ਼ਬਤ ਕਰ ਲਿਆ ਹੈ।

Date Updated Last Updated : 18 February 2024, 11:12 AM IST
Share:

Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ  ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ। ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅੰਮ੍ਰਿਤਪਾਲ ਨੇ ਡਿਬਰੂਗੜ੍ਹ ਜੇਲ ਪ੍ਰਸ਼ਾਸਨ 'ਤੇ ਉਸ ਦੇ ਸੈੱਲ, ਪਖਾਨੇ ਅਤੇ ਬਾਥਰੂਮਾਂ ਵਿਚ ਜਾਸੂਸੀ ਕੈਮਰੇ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਦੋਸ਼ ਲਗਾਇਆ ਹੈ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦਿੱਤੀ।

ਦੂਜੇ ਪਾਸੇ ਅਸਾਮ ਦੇ ਡੀਜੀਪੀ ਜੇਪੀ ਸਿੰਘ ਨੇ ਵੀ ਐਨਐਸਏ ਸੈੱਲ ਵਿੱਚ ਜਾਸੂਸੀ ਕੈਮਰੇ ਲਾਉਣ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਡੀਜੀਪੀ ਅਸਾਮ ਦਾ ਕਹਿਣਾ ਹੈ ਕਿ ਐਨਐਸਏ ਸੈੱਲ ਵਿੱਚ ਅਣਅਧਿਕਾਰਤ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉੱਥੇ ਸੀਸੀਟੀਵੀ ਕੈਮਰੇ ਲਗਾਏ ਗਏ।

ਤਲਾਸ਼ੀ ਦੌਰਾਨ ਮਿਲਿਆ ਇਹ ਸਾਮਾਨ

ਡੀਜੀਪੀ ਪੰਜਾਬ ਨੇ ਦੱਸਿਆ ਕਿ ਐਨਐਸਏ ਸੈੱਲ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਸਿਮ ਵਾਲਾ ਸਮਾਰਟਫੋਨ, ਕੀਪੈਡ ਫੋਨ, ਕੀਬੋਰਡ ਵਾਲਾ ਟੀਵੀ ਰਿਮੋਟ, ਪੈੱਨ ਡਰਾਈਵ, ਬਲੂਟੁੱਥ ਹੈੱਡਫੋਨ ਅਤੇ ਸਪੀਕਰ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ, ਇੱਕ ਸਮਾਰਟ ਵਾਚ ਅਤੇ ਜਾਸੂਸੀ-ਕੈਮ ਪੈੱਨ ਵੀ ਮਿਲਿਆ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਤਾ ਬਲਵਿੰਦਰ ਕੌਰ ਨੇ ਕਿਹਾ ਅੰਮ੍ਰਿਤਪਾਲ ਦੀ ਜਾਨ ਨੂੰ ਖਤਰਾ

ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਸੀਸੀਟੀਵੀ ਕੈਮਰੇ ਉਤਾਰ ਕੇ ਆਪਣੇ ਕੋਲ ਰੱਖ ਲਏ ਸਨ। ਜੇਲ੍ਹ ਪ੍ਰਸ਼ਾਸਨ ਉਨ੍ਹਾਂ ਤੋਂ ਕੈਮਰੇ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਸਨੇ ਕਿਹਾ ਹੈ ਕਿ ਉਸਦੀ ਜਾਨ ਨੂੰ ਖਤਰਾ ਹੈ ਅਤੇ ਮੰਗ ਕੀਤੀ ਹੈ ਕਿ ਉਸਨੂੰ ਅਤੇ ਉਸਦੇ ਹੋਰ ਸਾਥੀਆਂ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।

Recent News