menu-icon
Punjabi Story Line
  • Home
  • News
  • Punjab
  • Amritsar: 2 ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰ ਗ੍ਰਿਫ਼ਤਾਰ: 8 ਪਿਸਤੌਲ ਬਰਾਮਦ, ਪੁਲਿਸ ਤਸਕਰਾਂ ਦੇ ਲਿੰਕਾਂ ਦਾ ਕਰ ਰਹੀ ਜਾਂਚ

Amritsar: 2 ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰ ਗ੍ਰਿਫ਼ਤਾਰ: 8 ਪਿਸਤੌਲ ਬਰਾਮਦ, ਪੁਲਿਸ ਤਸਕਰਾਂ ਦੇ ਲਿੰਕਾਂ ਦਾ ਕਰ ਰਹੀ ਜਾਂਚ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ।

Date Updated Last Updated : 06 June 2025, 01:44 PM IST
Share:

ਪੰਜਾਬ ਨਿਊਜ਼। ਪੰਜਾਬ ਪੁਲਿਸ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪਾਕਿਸਤਾਨ ਤੋਂ ਲਿਆਂਦੇ ਗਏ ਹਥਿਆਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰ ਇਸ ਪਿੱਛੇ ਹਨ।

ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਆਇਆ ਸਾਹਮਣੇ

ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ। ਜਦੋਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਮੋਬਾਈਲ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ। ਇਸ ਨੂਰ ਨੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਭੇਜੀ ਸੀ।

ਮੁਲਜ਼ਮਾਂ ਤੋਂ ਬਰਮਾਦ ਹੋਏ ਹਥਿਆਰ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕੋਲੋ ਤਿੰਨ ਗਲੌਕ 9mm ਪਿਸਤੌਲ, ਚਾਰ Px5 ਪਿਸਤੌਲ,ਇੱਕ .30 ਬੋਰ ਪਿਸਤੌਲ,ਪੁਲਿਸ ਨੇ SSOC ਵਿੱਚ ਕੇਸ ਦਰਜ ਕੀਤਾ। ਇਸ ਸਬੰਧ ਵਿੱਚ, SSOC ਥਾਣੇ, ਅੰਮ੍ਰਿਤਸਰ ਵਿੱਚ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।

Recent News