Amritsar News: ਗੈਂਗਸਟਰ ਗੋਲਡੀ ਦੇ ਦੋ ਗੁਰਗੇ ਗ੍ਰਿਫਤਾਰ, ਬਰਾੜ ਦੇ ਇੱਕ ਇਸ਼ਾਰੇ 'ਤੇ ਲੋਕਾਂ ਦੇ ਘਰਾਂ 'ਤੇ ਚਲਾ ਦਿੰਦੇ ਸਨ ਗੋਲੀ 

Amritsar Amritsar News ਪੁਲਿਸ ਨੇ ਵੀਰਵਾਰ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮਦਦ ਨਾਲ ਗੈਂਗਸਟਰ ਗੋਲਡੀ ਬਰਾੜ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦਾ ਸੀ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਚਾਰ ਪਿਸਤੌਲ ਅਤੇ 32 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Share:

ਪੰਜਾਬ ਨਿਊਜ। ਅੰਮ੍ਰਿਤਸਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ। ਪੁਲਿਸ ਨੇ ਹਥਿਆਰਾਂ ਦੇ ਨਾਲ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਮਦਦ ਨਾਲ ਗੈਂਗਸਟਰ ਗੋਲਡੀ ਬਰਾੜ ਸ਼ਹਿਰ ਦੇ ਕੁਝ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਇਕੱਠੇ ਕਰ ਰਿਹਾ ਸੀ।

ਗੈਂਗਸਟਰ ਦੇ ਕਹਿਣ 'ਤੇ ਕਰਦੇ ਸਨ ਲੋਕਾਂ ਨੂੰ ਤੰਗ 

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲ ਅਤੇ 32 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਢਿਲਵਾਂ ਖੁਰਦ ਥਾਣਾ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਤੇ ਗੁਰਸ਼ਰਨਜੀਤ ਸਿੰਘ ਵਾਸੀ ਪਿੰਡ ਢਿੱਲਵਾਂ ਖੁਰਦ ਥਾਣਾ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ।

ਇਹ ਵੀ ਪੜ੍ਹੋ