menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਅਫਗਾਨ ਨਾਗਰਿਕ ਸਮੇਤ 4 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਅਫਗਾਨ ਨਾਗਰਿਕ ਸਮੇਤ 4 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਇੱਕ ਮਹੱਤਵਪੂਰਨ ਕਾਰਵਾਈ ਕੀਤੀ ਹੈ ਤੇ  ਸਰਹੱਦ ਪਾਰ ਨਾਲ ਜੁੜੇ ਇਕ ਸ਼ੱਕੀ ਹਥਿਆਰ ਅਤੇ ਹਵਾਲਾ ਰੈਕੇਟ ਦਾ ਭੇਦ ਖੋਲ੍ਹਿਆ ਹੈ। ਇਸ ਮਾਮਲੇ ਵਿੱਚ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Date Updated Last Updated : 08 June 2026, 04:08 PM IST
Share:

ਅੰਮ੍ਰਿਤਸਰ. ਅੰਮ੍ਰਿਤਸਰ ਪੁਲਿਸ ਨੂੰ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੇ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਇਸਦੇ ਖ਼ਿਲਾਫ਼ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਪੁਲਿਸ ਨੇ ਸਰਹੱਦ ਪਾਰ ਨਾਲ ਜੁੜੇ ਇਕ ਸ਼ੱਕੀ ਹਥਿਆਰ ਅਤੇ ਹਵਾਲਾ ਰੈਕੇਟ ਦਾ ਭੇਦ ਖੋਲ੍ਹਿਆ ਹੈ। ਇਸ ਮਾਮਲੇ ਵਿੱਚ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਅੱਠ ਆਧੁਨਿਕ ਪਿਸਤੌਲਾਂ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬਰਾਮਦਗੀ ਇੱਕ ਵੱਡੇ ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ, ਜਿਸ ਦੀਆਂ ਜੜ੍ਹਾਂ ਵਿਦੇਸ਼ ਤੱਕ ਫੈਲੀਆਂ ਹੋ ਸਕਦੀਆਂ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਇੱਕ ਵਿਦੇਸ਼ੀ ਤਸਕਰ ਨਾਲ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਹਥਿਆਰਾਂ ਦੀਆਂ ਖੇਪਾਂ ਨੂੰ ਗੁਪਤ ਤਰੀਕੇ ਨਾਲ ਪੰਜਾਬ ਤੱਕ ਪਹੁੰਚਾਇਆ ਜਾਂਦਾ ਸੀ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਤੱਕ ਵੰਡਿਆ ਜਾਂਦਾ ਸੀ।

ਜਾਂਚ ਏਜੰਸੀਆਂ ਨੂੰ ਇਹ ਵੀ ਸ਼ੱਕ ਹੈ ਕਿ ਇਹ ਗਿਰੋਹ ਸਿਰਫ਼ ਹਥਿਆਰਾਂ ਦੀ ਤਸਕਰੀ ਹੀ ਨਹੀਂ, ਸਗੋਂ ਹਵਾਲਾ ਰਾਹੀਂ ਵਿੱਤੀ ਲੈਣ-ਦੇਣ ਵੀ ਕਰ ਰਿਹਾ ਸੀ। ਇਸ ਲਈ ਹੁਣ ਪੁਲਿਸ ਵੱਲੋਂ ਨੈੱਟਵਰਕ ਦੇ ਆਰਥਿਕ ਪੱਖ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
 
ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ 'ਚ ਇਸਲਾਮਾਬਾਦ ਅਤੇ ਗੇਟ ਹਕੀਮਾ ਥਾਣੇ ਦੇ ਖੇਤਰਾਂ ਵਿੱਚ ਅਲੱਗ-ਅਲੱਗ ਕਾਰਵਾਈ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋ ਲਗਾਤਾਰ ਪੁੱਛ ਹੋ ਰਹੀ ਹੈ ਤੇ ਉਹਨਾਂ ਰਾਹੀਂ ਮਿਲੇ ਸੁਰਾਗਾਂ ਦੇ ਆਧਾਰ ਤੇ ਨੈੱਟਵਰਕ ਦੇ ਬਾਕੀ ਮੈਂਬਰਾਂ ਤਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਜਾਂਚ ਦਾ ਮੁੱਖ ਮਕਸਦ ਵਿਦੇਸ਼ੀ ਤਸਕਰਾਂ, ਸਥਾਨਕ ਸਹਿਯੋਗੀਆਂ ਅਤੇ ਪੂਰੀ ਸਪਲਾਈ ਚੇਨ ਨੂੰ ਬੇਨਕਾਬ ਕਰਨਾ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹੁਣ ਤੱਕ ਕਿੰਨੀਆਂ ਹਥਿਆਰਾਂ ਦੀਆਂ ਖੇਪਾਂ ਪੰਜਾਬ ਵਿੱਚ ਪਹੁੰਚੀਆਂ ਅਤੇ ਉਨ੍ਹਾਂ ਦੀ ਵਰਤੋਂ ਕਿੱਥੇ ਅਤੇ ਕਿਸ ਵੱਲੋਂ ਕੀਤੀ ਗਈ।

ਪੁਲਿਸ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੀਆਂ ਹੋਰ ਗ੍ਰਿਫ਼ਤਾਰੀਆਂ ਅਤੇ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਜਾਂਚ ਟੀਮਾਂ ਪੂਰੇ ਗਿਰੋਹ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਹਰ ਪੱਖ ਤੋਂ ਜਾਂਚ ਅੱਗੇ ਵਧਾ ਰਹੀਆਂ ਹਨ। 

Recent News