menu-icon
Punjabi Story Line
  • Home
  • News
  • Punjab
  • Amritsar Police ਨੇ ਰਿਕਵਰ ਕੀਤੀ 56 ਕਰੋੜ ਦੀ ਹੈਰੋਇਨ: ਦੋ ਵੱਖ-ਵੱਖ ਮਾਮਲਿਆਂ ਵਿੱਚ 3 ਤਸਕਰ ਗ੍ਰਿਫ਼ਤਾਰ 

Amritsar Police ਨੇ ਰਿਕਵਰ ਕੀਤੀ 56 ਕਰੋੜ ਦੀ ਹੈਰੋਇਨ: ਦੋ ਵੱਖ-ਵੱਖ ਮਾਮਲਿਆਂ ਵਿੱਚ 3 ਤਸਕਰ ਗ੍ਰਿਫ਼ਤਾਰ 

ਨਸ਼ੇ ਦੇ ਖਿਲਾਫ ਪੰਜਾਬ ਸਰਕਾਰ ਨੇ ਸਖਤੀ ਕੀਤੀ ਹੋਈ ਹੈ। ਇੱਥੋਂ ਤੱਕ ਨਸ਼ੇ ਦਾ ਧੰਦਾ ਕਰਨ ਵਾਲੇ ਤਕਸਰਾਂ ਦੀ ਪੁਲਿਸ ਨੇ ਹੁਣ ਤੱਕ ਕਰੋੜਾਂ ਰੁਪਏ ਦੀ ਸੰਪਟੀ ਅਟੈਚ ਕਰ ਲਈ ਹੈ। ਤੇ ਹੁਣ ਅੰਮ੍ਰਿਤਸਰ ਪੁਲਿਸ ਨੂੰ ਵੀ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਤੋਂ ਕਰੀਬ 56 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। 

Date Updated Last Updated : 28 June 2024, 01:52 PM IST
Share:

ਪੰਜਾਬ ਨਿਊਜ। ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਕਰੀਬ 56 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਤਿੰਨ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਜਲਦੀ ਹੀ ਇਸ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਵ ਐਨਕਲੇਵ ਰਾਜਾਸਾਂਸੀ ਦਿਹਾਤੀ ਦੇ ਇਲਾਕੇ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਤਿੰਨ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ 

ਦੂਜੇ ਮਾਮਲੇ 'ਚ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤਿੰਨਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਕੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Recent News