menu-icon
Punjabi Story Line
  • Home
  • News
  • Punjab
  • Amritsar: ਪੈਨਸ਼ਨ ਕੇਸ ਪਾਸ ਕਰਵਾਉਣ ਲਈ ਰਿਸ਼ਵਤ ਲੈ ਰਹੇ ਖ਼ਜ਼ਾਨਾ ਅਫ਼ਸਰ ਨੂੰ ਰੰਗੇ ਹੱਥੀਂ ਕੀਤਾ ਕਾਬੂ

Amritsar: ਪੈਨਸ਼ਨ ਕੇਸ ਪਾਸ ਕਰਵਾਉਣ ਲਈ ਰਿਸ਼ਵਤ ਲੈ ਰਹੇ ਖ਼ਜ਼ਾਨਾ ਅਫ਼ਸਰ ਨੂੰ ਰੰਗੇ ਹੱਥੀਂ ਕੀਤਾ ਕਾਬੂ

Amritsar: ਮੁਨੀਸ਼ ਕੁਮਾਰ ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ) ਅੰਮ੍ਰਿਤਸਰ ਨੂੰ ਪੈਨਸ਼ਨ ਕੇਸ ਪਾਸ ਕਰਨ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  

Date Updated Last Updated : 21 March 2024, 06:57 PM IST
Share:

Amritsar: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਖਜ਼ਾਨਾ ਅਫਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਖ਼ਜ਼ਾਨਾ ਅਫ਼ਸਰ ਪੈਨਸ਼ਨ ਕੇਸ ਪਾਸ ਕਰਵਾਉਣ ਲਈ ਰਿਸ਼ਵਤ ਲੈਂਦਾ ਸੀ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ) ਅੰਮ੍ਰਿਤਸਰ ਨੂੰ ਪੈਨਸ਼ਨ ਕੇਸ ਪਾਸ ਕਰਨ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਦੋਸ਼ੀ ਏ.ਟੀ.ਓ. ਉਹ ਆਪਣਾ ਪੈਨਸ਼ਨ ਕੇਸ ਪਾਸ ਕਰਵਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ 10 ਹਜ਼ਾਰ ਰਿਸ਼ਵਤ ਲੈਂਦਿਆਂ ਫੜਿਆ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Recent News