menu-icon
Punjabi Story Line
  • Home
  • News
  • Punjab
  • Khanna:  ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਏ NRI ਨੌਜਵਾਨ ਦੀ ਨਾਲੇ ਵਿੱਚ ਡਿੱਗਣ ਨਾਲ ਮੌਤ

Khanna:  ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਏ NRI ਨੌਜਵਾਨ ਦੀ ਨਾਲੇ ਵਿੱਚ ਡਿੱਗਣ ਨਾਲ ਮੌਤ

Khanna: ਵਰਿੰਦਰ ਸਿੰਘ ਗਿੱਲ (37) ਲੁਧਿਆਣਾ ਦੇ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ। ਉਹ ਪਤਨੀ ਅਤੇ 9 ਸਾਲ ਦੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿੰਦਾ ਸੀ। ਉਹ ਕਰੀਬ ਸਾਢੇ 9 ਸਾਲਾਂ ਬਾਅਦ ਪਿੰਡ ਪਰਤਿਆ। ਐਤਵਾਰ ਰਾਤ ਨੂੰ ਉਹ ਆਪਣੇ ਦੋਸਤ ਨਾਲ ਮਲੌਦ ਦੇ ਪਿੰਡ ਕੁਲਹਾੜ ਵਿੱਚ ਆਪਣੇ ਇੱਕ ਦੋਸਤ ਦੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਿਆ ਸੀ।

Date Updated Last Updated : 06 February 2024, 04:22 PM IST
Share:

Khanna: ਖੰਨਾ ਵਿੱਚ ਐਨਆਰਆਈ (NRI) ਨੌਜਵਾਨ ਦੀ ਨਾਲੇ ਵਿੱਚ ਡਿੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਇਆ ਸੀ। ਇੱਕ ਦਿਨ ਪਹਿਲਾਂ ਜਾਗੋ ਸਮਾਗਮ ਵਿੱਚ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਅਤੇ ਨਾਲੇ ਵਿੱਚ ਡਿੱਗ ਗਿਆ। ਪੁਲਿਸ ਨੇ ਸ਼ੱਕੀ ਹਾਲਾਤਾਂ 'ਚ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਰਿੰਦਰ ਸਿੰਘ ਗਿੱਲ (37) ਲੁਧਿਆਣਾ ਦੇ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ। ਉਹ ਪਤਨੀ ਅਤੇ 9 ਸਾਲ ਦੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿੰਦਾ ਸੀ। ਉਹ ਕਰੀਬ ਸਾਢੇ 9 ਸਾਲਾਂ ਬਾਅਦ ਪਿੰਡ ਪਰਤਿਆ। ਐਤਵਾਰ ਰਾਤ ਨੂੰ ਉਹ ਆਪਣੇ ਦੋਸਤ ਨਾਲ ਮਲੌਦ ਦੇ ਪਿੰਡ ਕੁਲਹਾੜ ਵਿੱਚ ਦੋਸਤ ਦੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਿਆ ਸੀ।

ਜਾਗੋ ਪਾਰਟੀ 'ਚ ਪੀਤੀ ਸੀ ਕਾਫੀ ਸ਼ਰਾਬ 

ਵਰਿੰਦਰ ਦੇ ਦੋਸਤਾਂ ਨੇ ਦੱਸਿਆ ਕਿ ਉਸ ਨੇ ਜਾਗੋ ਪਾਰਟੀ 'ਚ ਕਾਫੀ ਸ਼ਰਾਬ ਪੀਤੀ। ਪਾਰਟੀ ਤੋਂ ਬਾਅਦ ਉਹ ਕਰੀਬ 1.15 ਵਜੇ ਆਪਣੇ ਰਿਸ਼ਤੇਦਾਰ ਦੇ ਘਰੋਂ ਨਿਕਲਿਆ। ਰਾਤ ਕਰੀਬ 2 ਵਜੇ ਉਥੋਂ ਲੰਘ ਰਹੇ ਵਿਅਕਤੀ ਨੇ ਦੇਖਿਆ ਕਿ ਕੋਈ ਵਿਅਕਤੀ ਨਾਲੇ ਵਿਚ ਪਿਆ ਹੋਇਆ ਸੀ। ਉਸ ਨੇ ਵਿਆਹ ਵਾਲੇ ਘਰ ਜਾ ਕੇ ਸੂਚਨਾ ਦਿੱਤੀ। ਫਿਰ ਲੋਕਾਂ ਨੇ ਦੇਖਿਆ ਕਿ ਇਹ ਵਰਿੰਦਰ ਸੀ। ਹਸਪਤਾਲ 'ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਪੁਲਿਸ ਨੇ ਕੀਤੀ ਧਾਰਾ-174 ਦੇ ਤਹਿਤ ਕਾਰਵਾਈ 

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਿੰਦਰ ਦੇ ਦੋਸਤ ਗੁਰਪ੍ਰੀਤ ਸਿੰਘ ਗਿੱਲ ਦੇ ਬਿਆਨ ਦਰਜ ਕਰ ਲਏ ਹਨ। ਜਿਸ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Recent News