Anganwadi Bharti 2024: ਖੁਸ਼ਖਬਰੀ ! ਪੰਜਾਬ 'ਚ ਤਿੰਨ ਹਜਾਰ ਆਂਗਣਵਾੜੀ ਦੇ ਮੁਲਾਜ਼ਮਾਂ ਦੀ ਹੋਵੇਗੀ ਭਰਤੀ, CM ਮਾਨ ਨੇ ਕੀਤਾ ਐਲਾਨ 

Anganwadi Bharti 2024 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਵਿੱਚ ਐਲਾਨ ਕੀਤਾ ਕਿ 3000 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਫਾਇਰ ਬ੍ਰਿਗੇਡ ਵਿੱਚ ਵੀ ਲੜਕੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਸੀ.ਐਮ ਮਾਨ ਨੇ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕਹੀ। ਸਰਕਾਰ ਹੁਣ ਤੱਕ 44700 ਨਿਯੁਕਤੀ ਪੱਤਰ ਦੇ ਚੁੱਕੀ ਹੈ।

Share:

ਪੰਜਾਬ ਨਿਊਜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਐਲਾਨ ਕੀਤਾ ਕਿ ਜਲਦੀ ਹੀ 3000 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਰੱਖੜੀ ਦਾ ਤੋਹਫਾ ਹੈ।

ਫਾਇਰ ਬ੍ਰਿਗੇਡ ਵਿੱਚ ਲੋੜਕੀਆਂ ਨੂੰ ਭਰਤੀ ਕਰੇਗੀ ਪੰਜਾਬ ਸਰਕਾਰ 

ਉਨ੍ਹਾਂ ਕਿਹਾ ਕਿ ਪੰਜਾਬ ਫਾਇਰ ਬ੍ਰਿਗੇਡ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਇਸ ਭਰਤੀ ਲਈ ਵਿਭਾਗ ਵਿੱਚ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ ਅਤੇ ਸਤੰਬਰ ਵਿੱਚ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਪਾਸ ਕਰ ਦਿੱਤਾ ਜਾਵੇਗਾ। ਅੱਜ ਪੰਜਾਬ ਵਿੱਚ ਅੱਠ ਮਹਿਲਾ ਡੀਸੀ ਅਤੇ ਛੇ ਐਸਐਸਪੀ ਤਾਇਨਾਤ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਅਖਬਾਰਾਂ ਵਿੱਚ ਦੇਖਿਆ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਸੀਟਾਂ ਪਹਿਲਾਂ ਨਾਲੋਂ ਵੱਧ ਭਰਨ ਲੱਗ ਪਈਆਂ ਹਨ। ਪੰਜਾਬ ਵਿੱਚ ਹੁਣ ਉਲਟਾ ਪਰਵਾਸ ਸ਼ੁਰੂ ਹੋ ਗਿਆ ਹੈ। ਇਹ ਤਬਦੀਲੀ ਦੀ ਨਿਸ਼ਾਨੀ ਹੈ।

ਮਾਨ ਸਰਕਾਰ ਨੇ ਹੁਣ ਤੱਕ 44,700 ਨਿਯੁਕਤੀ ਪੱਤਰ ਦਿੱਤੇ ਹਨ

ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਸ਼ੁਰੂ ਕੀਤਾ ਤਾਂ ਹੁਣ ਨੌਜਵਾਨ ਵਿਦੇਸ਼ਾਂ ਤੋਂ ਪਰਤਣ ਲੱਗ ਪਏ ਹਨ ਅਤੇ ਸਰਕਾਰ ਉਨ੍ਹਾਂ ਦਾ ਸੁਆਗਤ ਅਤੇ ਸਮਰਥਨ ਕਰਦੀ ਹੈ। ਮਾਨ ਨੇ ਕਿਹਾ ਕਿ ਮਾਨ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 44700 ਨਿਯੁਕਤੀ ਪੱਤਰ ਦਿੱਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

ਕਲਿਆਨਕਾਰੀ ਯੋਜਨਾਵਾਂ ਚਲਾਏਗੀ ਪੰਜਾਬ ਸਰਕਾਰ- CM 

ਇਸ ਮੌਕੇ ਡੀਸੀ ਪੂਨਮਜੀਤ ਕੌਰ, ਐਸਐਸਪੀ ਸੰਦੀਪ ਕੁਮਾਰ ਮਲਿਕ, ਸ਼ਹਿਰੀ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ, ‘ਆਪ’ ਆਗੂ ਰਜਤ ਬਾਂਸਲ ਲੱਕੀ ਆਦਿ ਹਾਜ਼ਰ ਸਨ। .

ਇਹ ਵੀ ਪੜ੍ਹੋ