menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ 'ਚ ਲਵ-ਕੁਸ਼ ਤੇ ਮਾਤਾ ਸੀਤਾ ਦੇ ਮੰਦਰ ਦਾ ਐਲਾਨ, ਕੇਜਰੀਵਾਲ ਨੇ ਚੜ੍ਹਾਵਾ ਚੋਰੀ ਮਾਮਲੇ 'ਤੇ ਵੀ ਦਿੱਤੀ ਪ੍ਰਤੀਕਿਰਿਆ

ਅੰਮ੍ਰਿਤਸਰ 'ਚ ਲਵ-ਕੁਸ਼ ਤੇ ਮਾਤਾ ਸੀਤਾ ਦੇ ਮੰਦਰ ਦਾ ਐਲਾਨ, ਕੇਜਰੀਵਾਲ ਨੇ ਚੜ੍ਹਾਵਾ ਚੋਰੀ ਮਾਮਲੇ 'ਤੇ ਵੀ ਦਿੱਤੀ ਪ੍ਰਤੀਕਿਰਿਆ

ਕੇਜਰੀਵਾਲ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਾਲੇ ਤੱਕ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਿਰਫ਼ ਅੱਠ ਛੋਟੇ ਪੱਧਰ ਦੇ ਦੋਸ਼ੀਆਂ ਨੂੰ ਹੀ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਇਨ੍ਹਾਂ ਅਰੋਪੀਆਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਤੇ ਨਾ ਹੀ ਪੁਲਿਸ ਰਿਮਾਂਡ ਲਿਆ ਗਿਆ

Date Updated Last Updated : 28 June 2026, 06:24 PM IST
Share:

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਖੇ ਭਗਵਾਨ ਲਵ-ਕੁਸ਼ ਤੇ ਮਾਤਾ ਜਾਨਕੀ ਨੂੰ ਸਮਰਪਿਤ ਇੱਕ ਵਿਸ਼ਾਲ ਮੰਦਰ ਦੇ ਉਸਾਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਦਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਨਾਲ ਜੋੜ ਕੇ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਨਵਾਂ ਮੁਕਾਮ ਮਿਲੇਗਾ ਤੇ ਸ਼ਰਧਾਲੂਆਂ ਲਈ ਆਸਥਾ ਦਾ ਵੱਡਾ ਕੇਂਦਰ ਬਣੇਗਾ।

ਰਾਮ ਮੰਦਰ ਚੜ੍ਹਾਵੇ ਦੀ ਚੋਰੀ ਮਾਮਲੇ 'ਤੇ ਬੋਲੇ ਕੇਜਰੀਵਾਲ

ਇਸ ਦੇ ਨਾਲ ਹੀ ਰਾਮ ਮੰਦਰ ਚੜ੍ਹਾਵੇ ਦੀ ਚੋਰੀ ਮਾਮਲੇ 'ਤੇ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਾਲੇ ਤੱਕ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਿਰਫ਼ ਅੱਠ ਛੋਟੇ ਪੱਧਰ ਦੇ ਦੋਸ਼ੀਆਂ ਨੂੰ ਹੀ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਇਨ੍ਹਾਂ ਅਰੋਪੀਆਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਤੇ ਨਾ ਹੀ ਪੁਲਿਸ ਰਿਮਾਂਡ ਲਿਆ ਗਿਆ, ਸਗੋਂ ਉਨ੍ਹਾਂ ਨੂੰ ਸਿੱਧਾ ਨਿਆਇਕ ਹਿਰਾਸਤ ਵਿੱਚ ਭੇਜ ਕੇ ਬਾਅਦ ਵਿੱਚ ਜ਼ਮਾਨਤ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।

ਭਾਜਪਾ ਤੇ ਸਾਧਿਆ ਨਿਸ਼ਾਨਾ

ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਇਸ ਪੂਰੇ ਮਾਮਲੇ ਨੂੰ ਢੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੜ੍ਹਾਵੇ ਵਿੱਚੋਂ 200 ਕਰੋੜ ਰੁਪਏ ਦੀ ਚੋਰੀ ਦਾ ਦੋਸ਼ ਹੈ, ਪਰ ਫੜੇ ਗਏ ਅਰੋਪੀਆਂ ਕੋਲੋਂ ਸਿਰਫ 80 ਲੱਖ ਰੁਪਏ ਹੀ ਬਰਾਮਦ ਹੋਏ ਹਨ, ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

Recent News