menu-icon
Punjabi Story Line
  • Home
  • News
  • Punjab
  • ਖਨੌਰੀ ਬਾਰਡਰ 'ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ 

ਖਨੌਰੀ ਬਾਰਡਰ 'ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ 

ਕਰੀਬ ਇੱਕ ਸਾਲ ਤੋਂ ਸੰਘਰਸ਼ ਚੱਲਿਆ ਆ ਰਿਹਾ ਹੈ। ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਬਾਵਜੂਦ ਸਰਕਾਰ ਕਿਸਾਨੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

Date Updated Last Updated : 13 February 2025, 04:05 PM IST
Share:

ਖਨੌਰੀ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਪਿੰਡ ਆਲਮਪੁਰਾ ਦਾ ਇੱਕ ਕਿਸਾਨ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿਸਦੀ ਖਨੌਰੀ ਬਾਰਡਰ ‘ਤੇ ਆਉਂਦੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰਜੀਤ ਸਿੰਘ (58) ਵਜੋਂ ਹੋਈ ਹੈ।ਕਿਸਾਨ ਯੂਨੀਅਨ ਦੇ ਆਗੂ ਮਨਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਇਹ ਕਿਸਾਨ ਲਗਾਤਾਰ ਖਨੋਰੀ ਬਾਰਡਰ ’ਤੇ ਡਟਿਆ ਹੋਇਆ ਸੀ ਅਤੇ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਇਆ ਸੀ ਜਦੋਂ ਵਾਪਸ ਆਇਆ ਤਾਂ ਰਸਤੇ ਵਿੱਚ ਉਸਦੀ ਛਾਤੀ ਵਿੱਚ ਦਰਦ ਉੱਠਿਆ ਤਾਂ ਉਸਦੀ ਮੌਤ ਹੋ ਗਈ।

ਸਰਕਾਰ ਨਹੀਂ ਦੇ ਰਹੀ ਧਿਆਨ 

ਉਹਨਾਂ ਮੰਗ ਕੀਤੀ ਹੈ ਕਿ ਕਿਸਾਨ ਲਗਾਤਾਰ 1 ਸਾਲ ਤੋਂ ਸਰਹੱਦਾਂ ਉੱਤੇ ਬੈਠੇ ਹਨ ਤੇ ਬਹੁਤ ਕਿਸਾਨ ਸ਼ਹੀਦ ਹੋ ਚੁੱਕੇ ਹਨ ਤੇ ਉਹਨਾਂ ਨੇ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਕਿਸਾਨ ਆਪਣੇ ਆਪਣੇ ਘਰ ਵਾਪਸ ਪਰਤ ਜਾਣ। ਉਥੇ ਹੀ ਡਾਕਟਰ ਨੇ ਦੱਸਿਆ ਕਿ ਸਾਡੇ ਕੋਲ ਇੱਕ ਕਿਸਾਨ ਦੀ ਦੇਹ ਆਈ ਹੈ ਜੋਕਿ ਉਸ ਦੇ ਪਰਿਵਾਰ ਦੇ ਦੱਸਣ ਮੁਤਾਬਕ ਇਹ ਬੀਤੇ ਦਿਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਇਆ ਸੀ ਜਦੋਂ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਉਹਨਾਂ ਨੇ ਕਿਹਾ ਹੈ ਕਿ ਲਾਸ਼ ਮੂਣਕ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜੀ ਜਾਵੇਗੀ।

Recent News