menu-icon
Punjabi Story Line
  • Home
  • News
  • Punjab
  • ਮਨੀਲਾ 'ਚ ਇੱਕ ਹੋਰ ਪੰਜਾਬੀ ਦਾ ਕਤਲ, ਮੱਥੇ 'ਚ ਮਾਰੀਆਂ ਗੋਲੀਆਂ 

ਮਨੀਲਾ 'ਚ ਇੱਕ ਹੋਰ ਪੰਜਾਬੀ ਦਾ ਕਤਲ, ਮੱਥੇ 'ਚ ਮਾਰੀਆਂ ਗੋਲੀਆਂ 

ਫਾਇਨਾਂਸ ਦਾ ਕੰਮ ਕਰਦਾ ਸੀ ਗੁਰਦੇਵ ਸਿੰਘ। ਸ਼ਨੀਵਾਰ ਸ਼ਾਮ ਨੂੰ ਪਰਿਵਾਰ ਨੂੰ ਫੋਨ ਰਾਹੀਂ ਮਿਲੀ ਸੂਚਨਾ। 

Date Updated Last Updated : 25 November 2023, 08:38 PM IST
Share:

ਵਿਦੇਸ਼ਾਂ 'ਚ ਪੰਜਾਬੀ ਵਿਅਕਤੀਆਂ ਦੇ ਲਗਾਤਾਰ ਕਤਲ ਹੋ ਰਹੇ ਹਨ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਮਣੇ ਆਇਆ। ਇੱਥੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ। ਮ੍ਰਿਤਕ ਗੁਰਦੇਵ ਸਿੰਘ (58) ਖੰਨਾ ਦੇ  ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਕਤਲ ਦੀ ਖਬਰ ਮਿਲਣ ਤੋਂ ਬਾਅਦ ਖੰਨਾ 'ਚ ਰਹਿੰਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿਖੇ ਸੀ। ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ।

ਕੌਂਸਲਰ ਪਤੀ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਇਲਾਕਾ ਕੌਂਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਜਿਸਤੋਂ ਬਾਅਦ ਪਰਿਵਾਰ 'ਚ ਮਾਹੌਲ ਗਮਗੀਨ ਹੋ ਗਿਆ। ਗੁਰਦੇਵ ਸਿੰਘ ਦਾ ਲੜਕਾ ਕੁਝ ਸਮਾਂ ਪਹਿਲਾਂ ਘਰ ਆਇਆ ਸੀ। ਦੋਵੇਂ ਪਿਓ-ਪੁੱਤ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਪਰ ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਵੀ ਹੈ। ਕਿਉਂਕਿ ਗੁਰਦੇਵ ਸਿੰਘ ਦੇ ਪੁੱਤ ਦਾ ਵੀ ਮਨੀਲਾ 'ਚ ਫਾਈਨਾਂਸ ਦਾ ਕਾਰੋਬਾਰ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਲਾਸ਼ ਇੱਥੇ ਲਿਆਉਣੀ ਚਾਹੀਦੀ ਹੈ।

Recent News