ਤੁਰਕੀ-ਅਜ਼ਰਬਾਈਜਾਨ ਨੂੰ ਇੱਕ ਹੋਰ ਝਟਕਾ, ਐਲਪੀਯੂ ਤੋਂ ਬਾਅਦ ਹੁਣ ਚੰਡੀਗੜ੍ਹ ਯੂਨੀਵਰਸਿਟੀ ਨੇ 23 ਸੰਸਥਾਵਾਂ ਨਾਲ ਸਮਝੌਤਾ ਤੋੜਿਆ

ਤੁਹਾਨੂੰ ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਤਣਾਅ ਦੌਰਾਨ ਤੁਰਕੀ ਨੇ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਪਾਕਿਸਤਾਨ ਨੇ ਤੁਰਕੀ ਡਰੋਨਾਂ ਦੀ ਵਰਤੋਂ ਕਰਕੇ ਭਾਰਤ 'ਤੇ ਹਮਲਾ ਕੀਤਾ। ਜਿਸ ਨੂੰ ਭਾਰਤ ਨੇ ਹਵਾ ਵਿੱਚ ਹੀ ਮਾਰ ਸੁੱਟਿਆ ਸੀ। ਭਾਰਤ ਨੇ ਆਪ੍ਰੇਸ਼ਨ ਦੋਸਤ ਸ਼ੁਰੂ ਕਰਕੇ ਤੁਰਕੀ ਦੀ ਮੁਸ਼ਕਲ ਸਮੇਂ ਵਿੱਚ ਮਦਦ ਕੀਤੀ ਸੀ।

Share:

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਤੋਂ ਬਾਅਦ, ਹੁਣ ਚੰਡੀਗੜ੍ਹ ਯੂਨੀਵਰਸਿਟੀ ਨੇ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਸਮਝੌਤਾ ਤੋੜ ਦਿੱਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਦੋਵਾਂ ਦੇਸ਼ਾਂ ਦੀਆਂ 23 ਯੂਨੀਵਰਸਿਟੀਆਂ ਨਾਲ ਕੀਤਾ ਸਮਝੌਤਾ ਤੋੜ ਦਿੱਤਾ ਹੈ।
ਇਸ ਤੋਂ ਪਹਿਲਾਂ, ਐਲਪੀਯੂ ਨੇ ਰਾਸ਼ਟਰੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਦਸਤਖਤ ਕੀਤੇ ਸਾਰੇ ਸਮਝੌਤਿਆਂ ਨੂੰ ਖਤਮ ਕਰ ਦਿੱਤਾ ਸੀ। ਯੂਨੀਵਰਸਿਟੀ ਨੇ ਹਾਲ ਹੀ ਵਿੱਚ ਭੂ-ਰਾਜਨੀਤਿਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ, ਤੁਰਕੀ ਅਤੇ ਅਜ਼ਰਬਾਈਜਾਨ ਦੀਆਂ ਸੰਸਥਾਵਾਂ ਨਾਲ ਅਧਿਕਾਰਤ ਤੌਰ 'ਤੇ ਛੇ ਵਿਦਿਅਕ ਸਾਂਝੇਦਾਰੀਆਂ ਨੂੰ ਖਤਮ ਕਰ ਦਿੱਤਾ ਹੈ।

ਭਾਰਤ ਨਾਲ ਧੋਖਾ ਪੈ ਰਿਹਾ ਮਹਿੰਗਾ

ਤੁਹਾਨੂੰ ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਤਣਾਅ ਦੌਰਾਨ ਤੁਰਕੀ ਨੇ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਪਾਕਿਸਤਾਨ ਨੇ ਤੁਰਕੀ ਡਰੋਨਾਂ ਦੀ ਵਰਤੋਂ ਕਰਕੇ ਭਾਰਤ 'ਤੇ ਹਮਲਾ ਕੀਤਾ। ਜਿਸ ਨੂੰ ਭਾਰਤ ਨੇ ਹਵਾ ਵਿੱਚ ਹੀ ਮਾਰ ਸੁੱਟਿਆ ਸੀ। ਭਾਰਤ ਨੇ ਆਪ੍ਰੇਸ਼ਨ ਦੋਸਤ ਸ਼ੁਰੂ ਕਰਕੇ ਤੁਰਕੀ ਦੀ ਮੁਸ਼ਕਲ ਸਮੇਂ ਵਿੱਚ ਮਦਦ ਕੀਤੀ ਸੀ। ਪਰ ਤੁਰਕੀ ਨੇ ਧੋਖਾ ਦਿੱਤਾ ਅਤੇ ਪਾਕਿਸਤਾਨ ਦਾ ਸਮਰਥਨ ਕੀਤਾ।

ਵਪਾਰੀ ਨਿਵੇਸ਼ ਕਰਨ ਤੋਂ ਪਿੱਛੇ ਹਟੇ

ਇਸ ਤੋਂ ਬਾਅਦ ਹੁਣ ਭਾਰਤ ਨੇ ਤੁਰਕੀ ਨੂੰ ਸਬਕ ਸਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਵਪਾਰੀਆਂ ਨੂੰ ਵੀ ਵੱਡਾ ਝਟਕਾ ਦਿੱਤਾ। ਨਿਵੇਸ਼ ਕਰਨ ਤੋਂ ਇਨਕਾਰ ਕਰ ਦਿੱਤਾ। ਹਿਮਾਚਲ ਦੇ ਸੇਬ ਵਪਾਰੀਆਂ ਨੇ ਤੁਰਕੀ ਤੋਂ ਸੇਬਾਂ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਤੁਰਕੀਏ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ।

ਪਹਿਲਾ LPU ਨੇ ਸਿੱਖਿਆ ਸਮਝੌਤਾ ਕੀਤਾ ਸੀ ਰੱਦ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜੋ ਕਿ ਪੰਜਾਬ ਦੇ ਫਗਵਾੜਾ ਵਿੱਚ ਸਥਿਤ ਹੈ, ਨੇ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਆਪਣਾ ਸਮਝੌਤਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਭਾਰਤ-ਪਾਕਿਸਤਾਨ ਯੁੱਧ ਦੌਰਾਨ ਤੁਰਕੀ ਨੇ ਪਾਕਿਸਤਾਨ ਦਾ ਸਮਰਥਨ ਕੀਤਾ ਸੀ। ਇਹ ਜਾਣਕਾਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਮਾਲਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਖੁਦ ਜਾਰੀ ਕੀਤੀ ਹੈ।
ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਇੱਕ ਟਵੀਟ ਵਿੱਚ, ਉਨ੍ਹਾਂ ਕਿਹਾ - ਸਾਡੀ ਯੂਨੀਵਰਸਿਟੀ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਹਰ ਤਰ੍ਹਾਂ ਦੇ ਸਮਝੌਤੇ ਰੱਦ ਕਰਦੀ ਹੈ, ਜੋ ਸਾਡੇ ਦੁਸ਼ਮਣ ਦੇਸ਼ ਦੀ ਮਦਦ ਕਰਦੇ ਹਨ, ਅਤੇ ਇਹ ਭਵਿੱਖ ਵਿੱਚ ਵੀ ਅਜਿਹਾ ਹੀ ਰਹੇਗਾ। ਨਾਲ ਹੀ, ਐਲਪੀਯੂ ਦੇ ਮਾਲਕ ਨੇ ਹੋਰ ਵੱਡੀਆਂ ਵਿਦਿਅਕ ਸੰਸਥਾਵਾਂ ਨੂੰ ਵੀ ਦੋਵਾਂ ਦੇਸ਼ਾਂ ਨਾਲ ਆਪਣੇ ਸਮਝੌਤਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ

Tags :