menu-icon
Punjabi Story Line
  • Home
  • News
  • Punjab
  • ਬਰਨਾਲਾ ਵਿੱਚ ਆਸ਼ਾ ਵਰਕਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ‘ਭਾਂਡੇ ਖੜਕਾਓ, ਸਰਕਾਰ ਜਗਾਓ’ ਦੇ ਨਾਅਰੇ ਹੇਠ ਲਾਇਆ ਧਰਨਾ

ਬਰਨਾਲਾ ਵਿੱਚ ਆਸ਼ਾ ਵਰਕਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ‘ਭਾਂਡੇ ਖੜਕਾਓ, ਸਰਕਾਰ ਜਗਾਓ’ ਦੇ ਨਾਅਰੇ ਹੇਠ ਲਾਇਆ ਧਰਨਾ

ਆਸ਼ਾ ਵਰਕਰਾਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਬਰਨਾਲਾ ਵਿੱਚ ਵੱਡੀ ਗਿਣਤੀ ਵਿੱਚ  ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ‘ਭਾਂਡੇ ਖੜਕਾਓ, ਸਰਕਾਰ ਜਗਾਓ’ ਦੇ ਨਾਅਰੇ ਲਗਾ ਕੇ ਮੰਗਾਂ ਮੰਗੀਆਂ।

Date Updated Last Updated : 12 June 2026, 04:47 PM IST
Share:

ਬਰਨਾਲਾ: ਆਸ਼ਾ ਵਰਕਰਾਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਬਰਨਾਲਾ ਵਿੱਚ ਵੱਡੀ ਗਿਣਤੀ ਵਿੱਚ  ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ‘ਭਾਂਡੇ ਖੜਕਾਓ, ਸਰਕਾਰ ਜਗਾਓ’ ਦੇ ਨਾਅਰੇ ਲਗਾ ਕੇ ਮੰਗਾਂ ਮੰਗੀਆਂ।

ਪੰਜਾਬ ਵਿੱਚ ਆਸ਼ਾ ਵਰਕਰਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਬਰਨਾਲਾ ਵਿੱਚ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ‘ਭਾਂਡੇ ਖੜਕਾਓ, ਸਰਕਾਰ ਜਗਾਓ’ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ ਦਾ ਧਿਆਨ ਆਪਣੀਆਂ ਮੰਗਾਂ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ।

ਧਰਨਾਕਾਰੀ ਆਸ਼ਾ ਵਰਕਰਾਂ ਦਾ ਕਹਿਣਾ ਸੀ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਆਸ਼ਾ ਵਰਕਰਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

18 ਸਾਲਾਂ ਤੋਂ ਨਿਗੂਣੇ ਮਾਣ-ਭੱਤੇ 'ਤੇ ਕਰ ਰਹੀਆਂ ਹਨ ਕੰਮ

ਧਰਨੇ ਨੂੰ ਸੰਬੋਧਨ ਕਰਦਿਆਂ ਆਸ਼ਾ ਵਰਕਰ ਆਗੂ ਇੰਦਰਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਸ਼ਾ ਵਰਕਰਾਂ ਪਿਛਲੇ ਕਰੀਬ 18 ਸਾਲਾਂ ਤੋਂ ਸਿਹਤ ਸੇਵਾਵਾਂ ਨਾਲ ਜੁੜੇ ਅਹਿਮ ਕੰਮ ਕਰ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਹੁਤ ਘੱਟ ਮਾਣ-ਭੱਤਾ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਦਾ ਮਾਣ-ਭੱਤਾ 2500 ਰੁਪਏ ਤੋਂ ਵਧਾ ਕੇ 5000 ਰੁਪਏ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਦੇ ਲਗਭਗ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਇਹ ਵਾਅਦਾ ਅਜੇ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ।


ਆਸ਼ਾ ਵਰਕਰ ਆਗੂ ਪਾਵਨਪ੍ਰੀਤ ਕੌਰ ਨੇ ਕਿਹਾ ਕਿ ਸੂਬਾ ਪ੍ਰਧਾਨ ਕਿਰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਦਾ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਡੀਸੀ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਉਣਾ ਚਾਹੁੰਦੀਆਂ ਹਨ।

ਪਹਿਲਾਂ ਵੀ ਹੋ ਚੁੱਕੇ ਹਨ ਸੰਘਰਸ਼

ਵਰਕਰ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਵੀ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤੇ ਗਏ ਸਨ, ਪਰ ਸਰਕਾਰ ਵੱਲੋਂ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਨੇ ਸਰਕਾਰ ਦੇ ਰਵੱਈਏ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਵਾਰ-ਵਾਰ ਭਰੋਸੇ ਦਿੱਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੁੰਦੀ।

ਇਹ ਹਨ ਆਸ਼ਾ ਵਰਕਰਾਂ ਦੀਆਂ ਮੁੱਖ ਮੰਗਾਂ-

1.ਮਾਣ-ਭੱਤਾ 2500 ਤੋਂ ਵਧਾ ਕੇ 5000 ਰੁਪਏ ਕਰਨਾ
2. ਡੀਸੀ ਰੇਟ ਲਾਗੂ ਕਰਨਾ
3.ਸੇਵਾਮੁਕਤੀ ਸਮੇਂ 5 ਲੱਖ ਰੁਪਏ ਦੀ ਰਾਸ਼ੀ ਦੇਣਾ 
4.ਪੈਨਸ਼ਨ ਸਕੀਮ ਲਾਗੂ ਕਰਨਾ


 

Recent News