menu-icon
Punjabi Story Line
  • Home
  • News
  • Punjab
  • ਅਸੀਂ ਨਹੀਂ ਸੁਧਰਾਂਗੇ ਜੋ ਕਰਨਾ ਕਰ ਲਵੋ, ਗੁਰਦੁਆਰਾ ਸਾਹਿਬ ਤੋਂ ਦਿੱਤਾ ਜਾ ਰਿਹਾ ਪਰਾਲੀ ਸਾੜਨ ਲਈ ਸਪੈਸ਼ਲ ਸੁਨੇਹਾ, ਆਡੀਓ ਵਾਇਰਲ

ਅਸੀਂ ਨਹੀਂ ਸੁਧਰਾਂਗੇ ਜੋ ਕਰਨਾ ਕਰ ਲਵੋ, ਗੁਰਦੁਆਰਾ ਸਾਹਿਬ ਤੋਂ ਦਿੱਤਾ ਜਾ ਰਿਹਾ ਪਰਾਲੀ ਸਾੜਨ ਲਈ ਸਪੈਸ਼ਲ ਸੁਨੇਹਾ, ਆਡੀਓ ਵਾਇਰਲ

ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਡੀਸੀ ਕੋਲ ਪੁੱਜੀ ਤਾਂ ਉਨ੍ਹਾਂ ਐਸਡੀਐਮ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਡੀਓ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕੀਤੀ ਗਈ ਹੈ।

Date Updated Last Updated : 20 November 2023, 02:07 PM IST
Share:

ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਕਾਰਣ ਸੂਬੇ ਵਿੱਚ ਪ੍ਰਦੂਸ਼ਣ ਘਟਣ ਦਾ ਨਾਂ ਨਹੀਂ ਲੈ ਰਿਹਾ ਹੈ। ਸੋਮਵਾਰ ਨੂੰ ਸੋਸ਼ਲ ਮੀਡੀਆ ਤੇ ਇਕ ਆਡੀਓ ਵਾਇਰਲ ਹੋ ਰਿਹਾ ਹੈ। ਆਡੀਓ ਵਿੱਚ ਗੁਰਦੁਆਰੇ ਤੋਂ ਕਿਸਾਨਾਂ ਨੂੰ ਦੁਪਹਿਰ 3.30 ਵਜੇ ਪਰਾਲੀ ਸਾੜਨ ਲਈ ਕਿਹਾ ਜਾ ਰਿਹਾ ਹੈ। ਜੇਕਰ 3.30 ਵਜੇ ਤੋਂ ਪਹਿਲਾਂ ਪਰਾਲੀ ਸਾੜੀ ਗਈ ਤਾਂ ਐਸਡੀਐਮ ਕਾਰਵਾਈ ਕਰਨਗੇ। ਆਡੀਓ ਸਾਹਮਣੇ ਆਉਣ ਤੋਂ ਬਾਅਦ ਡੀਸੀ ਨੇ ਐਸਡੀਐਮ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਇਹ ਐਲਾਨ ਰਾਮਪੁਰਾ ਇਲਾਕੇ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਾਲੀ ਸਾੜਨ ਸਬੰਧੀ ਕੀਤਾ ਜਾ ਰਿਹਾ ਹੈ। ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਡੀਸੀ ਕੋਲ ਪੁੱਜੀ ਤਾਂ ਉਨ੍ਹਾਂ ਐਸਡੀਐਮ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ। ਡੀਸੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਡੀਓ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕੀਤੀ ਗਈ ਹੈ। ਇਹ ਆਡੀਓ ਕਿਸ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਮੋਗਾ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ 127 ਮਾਮਲੇ ਆਏ ਸਾਹਮਣੇ 

ਪੰਜਾਬ ਵਿੱਚ ਐਤਵਾਰ ਨੂੰ ਪਿਛਲੇ ਦੋ ਸਾਲਾਂ ਨਾਲੋਂ ਵੱਧ ਪਰਾਲੀ ਸਾੜੀ ਗਈ ਅਤੇ 740 ਨਵੇਂ ਮਾਮਲੇ ਸਾਹਮਣੇ ਆਏ। ਸਾਲ 2021 ਵਿੱਚ 19 ਨਵੰਬਰ ਨੂੰ ਪਰਾਲੀ ਸਾੜਨ ਦੇ 448 ਮਾਮਲੇ ਸਾਹਮਣੇ ਆਏ ਸਨ ਅਤੇ 2022 ਵਿੱਚ 426 ਮਾਮਲੇ ਸਾਹਮਣੇ ਆਏ ਸਨ। ਇਸ ਸੀਜ਼ਨ ਵਿੱਚ ਕੁੱਲ ਕੇਸਾਂ ਦੀ ਗਿਣਤੀ 34459 ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਵੱਡੇ ਸ਼ਹਿਰਾਂ ਦੇ AQI ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਐਤਵਾਰ ਨੂੰ ਵੀ ਮਾਹੌਲ ਖਰਾਬ ਸ਼੍ਰੇਣੀ 'ਚ ਰਿਹਾ। ਪੰਜਾਬ ਵਿੱਚ ਐਤਵਾਰ ਨੂੰ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ 127 ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਫਾਜ਼ਿਲਕਾ ਜ਼ਿਲ੍ਹੇ ਤੋਂ 151, ਫ਼ਿਰੋਜ਼ਪੁਰ ਤੋਂ 100, ਫ਼ਰੀਦਕੋਟ ਤੋਂ 68, ਬਠਿੰਡਾ ਤੋਂ 55, ਬਰਨਾਲਾ ਤੋਂ 46, ਮੁਕਤਸਰ ਤੋਂ 57, ਸੰਗਰੂਰ ਤੋਂ 28, ਪਟਿਆਲਾ ਤੋਂ 12 ਅਤੇ ਜਲੰਧਰ ਤੋਂ 15 ਮਾਮਲੇ ਸਾਹਮਣੇ ਆਏ ਹਨ। 

Recent News