menu-icon
Punjabi Story Line
  • Home
  • News
  • Punjab
  • Batala: ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਵੱਢ ਕੇ ਨੌਜਵਾਨ ਦਾ ਕਤਲ

Batala: ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਵੱਢ ਕੇ ਨੌਜਵਾਨ ਦਾ ਕਤਲ

ਥਾਣਾ ਕਿਲਾ ਲਾਲ ਸਿੰਘ ਦੇ ਐੱਸਐੱਚਓ ਹਰਮੀਕ ਸਿੰਘ ਨੇ ਦੱਸਿਆ ਕਿ ਕਤਲ ਦੇ ਵੇਰਵੇ ਲਏ ਜਾ ਰਹੇ ਹਨ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Date Updated Last Updated : 21 January 2024, 03:43 PM IST
Share:

Crime News: ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ 'ਚ ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕਰਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਨੂੰ ਉਕਤ ਘਟਨਾ ਦੀ ਜਾਣਕਾਰੀ ਐਤਵਾਰ (Sunday) ਸਵੇਰੇ ਮਿਲੀ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਅੰਮ੍ਰਿਤਸਰ 'ਚ ਹੋਈ ਮੌਤ

ਮ੍ਰਿਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ (20) ਪੁੱਤਰ ਜੋਗਿੰਦਰ ਸਿੰਘ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ  ਨੌਜਵਾਨ ਰੌਸ਼ਨਦੀਪ ਦੇ ਭਰਾ ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸਦੇ ਭਰਾ ਨੂੰ ਘੇਰ ਕੇ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕੀਤੀ ਸੀ। ਮੁਲਜ਼ਮਾਂ ਨੇ ਉਸਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ। ਉਸਨੇ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਰੋਸ਼ਨਦੀਪ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ (Amritsar) ਰੈਫਰ ਕਰ ਦਿੱਤਾ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪੁੱਜੇ ਥਾਣਾ ਕਿਲਾ ਲਾਲ ਸਿੰਘ ਦੇ ਐੱਸਐੱਚਓ ਹਰਮੀਕ ਸਿੰਘ ਨੇ ਦੱਸਿਆ ਕਿ ਕਤਲ ਦੇ ਵੇਰਵੇ ਲਏ ਜਾ ਰਹੇ ਹਨ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Recent News