menu-icon
Punjabi Story Line
  • Home
  • News
  • Punjab
  • ਬਠਿੰਡਾ ਨੂੰ ਮਿਲੇਗਾ 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ 

ਬਠਿੰਡਾ ਨੂੰ ਮਿਲੇਗਾ 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ 

ਕੱਲ੍ਹ ਨੂੰ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ। ਇਸ ਵਿੱਚ ਸੀਐਮ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ ਆ ਰਹੇ ਹਨ। ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ। 

Date Updated Last Updated : 16 December 2023, 07:00 PM IST
Share:

ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ 17 ਦਸੰਬਰ ਐਤਵਾਰ ਨੂੰ ਹੋਵੇਗੀ।  ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਮੂਲੀਅਤ ਕਰਨਗੇ।  ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।  ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ।

ਬੱਸ ਸਟੈਂਡ, ਹਸਪਤਾਲ, ਸੜਕਾਂ ਬਣਨਗੀਆਂ

ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ। ਕੰਗ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।  ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।

Recent News