menu-icon
Punjabi Story Line
  • Home
  • News
  • Punjab
  • ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀਡੀਪੀਓ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀਡੀਪੀਓ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Date Updated Last Updated : 22 November 2023, 07:18 PM IST
Share:

ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀਡੀਪੀਓ ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਆਰੋਪ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ। 

ਬਿੱਲ ਕਲੀਅਰ ਕਰਨ ਬਦਲੇ ਮੰਗੇ ਪੈਸੇ

ਮੁਲਜ਼ਮ ਬੀਡੀਪੀਓ ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।

ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫਆਈਆਰ 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Recent News