menu-icon
Punjabi Story Line
  • Home
  • News
  • Punjab
  • ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਬੀਡੀਪੀਓ ਮੁਅੱਤਲ

ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਬੀਡੀਪੀਓ ਮੁਅੱਤਲ

ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸਏਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

Date Updated Last Updated : 16 December 2023, 03:56 PM IST
Share:

ਹਾਈਲਾਈਟਸ

  • ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ।

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਗ਼ਲਤ ਢੰਗ ਨਾਲ ਅਦਾਇਗੀਆਂ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਡੀਪੀਓ ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀਡੀਪੀਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ ਬੀਡੀਪੀਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ

ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 

Tags :

Recent News