menu-icon
Punjabi Story Line
  • Home
  • News
  • Punjab
  • ਬੇਅੰਤ ਕਤਲਕਾਂਡ - ਜਗਤਾਰ ਸਿੰਘ ਹਵਾਰਾ ਬਰੀ

ਬੇਅੰਤ ਕਤਲਕਾਂਡ - ਜਗਤਾਰ ਸਿੰਘ ਹਵਾਰਾ ਬਰੀ

ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਸੁਣਾਇਆ ਫੈਸਲਾ। ਸਬੂਤਾਂ ਦੀ ਘਾਟ ਕਰਕੇ ਸਾਬਿਤ ਨਹੀਂ ਹੋ ਸਕੇ ਦੋਸ਼।

Date Updated Last Updated : 22 November 2023, 05:30 PM IST
Share:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਮਣੇ ਆਈ ਹੈ। ਇਸ ਮਾਮਲੇ 'ਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕੀਤਾ ਗਿਆ।ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕੀ। ਦਰਅਸਲ ਜਗਤਾਰ ਸਿੰਘ ਹਵਾਰਾ ਉਪਰ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰਡੀਐਕਸ ਮੁਹੱਈਆ ਕਰਾਉਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸਦੀ ਮੌਤ ਦੀ ਸੂਚਨਾ ਦਿੱਤੀ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।

ਕਦੋਂ ਦਾ ਹੈ ਮਾਮਲਾ 

ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀਆਂ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰਡੀਐਕਸ ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਕ ਤੋਂ 2005 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿਖੇ ਆਈਪੀਸੀ ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਜਗਤਾਰ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।

ਰਿਹਾਈ ਦੀ ਮੰਗ ਜ਼ੋਰਾਂ 'ਤੇ 

ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚਾ ਪਿਛਲੇ 10 ਮਹੀਨਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਵਾਈਪੀਐਸ ਚੌਕ ਵਿੱਚ ਧਰਨਾ ਦੇ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮੁੱਖ ਤੌਰ 'ਤੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਮੰਗ ਸ਼ਾਮਲ ਹੈ। ਇਸ ਰੋਸ ਧਰਨੇ ਨੂੰ ਲੈ ਕੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਸਿੱਖ, ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।

Recent News