menu-icon
Punjabi Story Line
  • Home
  • News
  • Punjab
  • Bhaana Sidhu : ਰਿਹਾਈ ਦੀ ਮੰਗ ਨੂੰ ਲੈ ਕੇ ਚੱਕਾ ਜਾਮ, ਲੋਕ ਹੋਏ ਪ੍ਰੇਸ਼ਾਨ, ਸਰਕਾਰ ਤੇ ਪੁਲਿਸ ਦੀਆਂ ਵਧ ਸਕਦੀਆਂ ਮੁਸ਼ਕਲਾਂ

Bhaana Sidhu : ਰਿਹਾਈ ਦੀ ਮੰਗ ਨੂੰ ਲੈ ਕੇ ਚੱਕਾ ਜਾਮ, ਲੋਕ ਹੋਏ ਪ੍ਰੇਸ਼ਾਨ, ਸਰਕਾਰ ਤੇ ਪੁਲਿਸ ਦੀਆਂ ਵਧ ਸਕਦੀਆਂ ਮੁਸ਼ਕਲਾਂ

Bhaana Sidhu : ਸ਼ੋਸ਼ਲ ਵਰਕਰ ਭਾਨਾ ਸਿੱਧੂ ਖਿਲਾਫ ਲਗਾਤਾਰ ਕੇਸ ਦਰਜ ਕਰਕੇ ਜੇਲ੍ਹ ਅੰਦਰ ਰੱਖਣ ਖਿਲਾਫ ਜਥੇਬੰਦੀਆਂ ਇਕੱਠੀਆਂ ਹੋ ਗਈਆਂ ਹਨ। ਸਿਆਸੀ ਦਲ ਵੀ ਪੰਜਾਬ ਸਰਕਾਰ ਨੂੰ ਘੇਰਨ ਲਈ ਭਾਨਾ ਸਿੱਧੂ ਦਾ ਸਮਰਥਨ ਕਰ ਰਹੇ ਹਨ। 

Date Updated Last Updated : 03 February 2024, 02:38 PM IST
Share:

ਹਾਈਲਾਈਟਸ

  • ਪੰਜਾਬ ਭਰ ਅੰਦਰ ਤਿੱਖੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ।
  • ਕਿਸਾਨ ਜਥੇਬੰਦੀਆਂ ਨੇ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ।

Bhaana Sidhu : ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਪੰਜਾਬ ਭਰ ਅੰਦਰ ਤਿੱਖੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਸ਼ਨੀਵਾਰ ਨੂੰ ਜਦੋਂ ਕਿਸਾਨ ਜਥੇਬੰਦੀਆਂ ਸੰਗਰੂਰ ਵਿਖੇ ਸੀਐਮ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਸੀ ਤਾਂ ਵੱਖ ਵੱਖ ਜ਼ਿਲ੍ਹਿਆਂ ਅੰਦਰ ਪੁਲਿਸ ਨੇ ਕਈ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਤੇ ਕਈ ਜੱਥੇ ਰਸਤੇ ਵਿੱਚ ਰੋਕ ਲਏ ਗਏ। ਇਸ ਮਗਰੋਂ ਸੂਬੇ 'ਚ ਕਈ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ ਹੈ।

ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ 

ਸਮਰਾਲਾ ਵਿਖੇ  ਕਿਸਾਨ ਜਥੇਬੰਦੀਆਂ ਨੇ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਹੇਡੋਂ ਪੁਲਿਸ ਚੌਕੀ ਨੇੜੇ ਰੋਸ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਅਤੇ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਹ ਵੀ ਐਲਾਨ ਕੀਤਾ ਗਿਆ ਕਿ ਭਾਨਾ ਸਿੱਧੂ ਦੀ ਰਿਹਾਈ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਜਾਵੇਗਾ। 

ਸੰਗਰੂਰ ਜਾਣ ਤੋਂ ਰੋਕਿਆ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਦੱਸਿਆ ਕਿ 3 ਫਰਵਰੀ ਨੂੰ ਪੰਜਾਬ ਭਰ ਤੋਂ ਜਥੇਬੰਦੀਆਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਾ ਸੀ। ਇਸਤੋਂ ਪਹਿਲਾਂ ਪੰਜਾਬ ਭਰ ਵਿੱਚ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਕਿਸੇ ਕਸੂਰ ਦੇ 24 ਘੰਟੇ ਪਹਿਲਾਂ ਹੀ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸੇ ਤਰ੍ਹਾਂ ਜਦੋਂ ਕਿਸਾਨਾਂ ਦਾ ਇੱਕ ਜੱਥਾ ਖਮਾਣੋਂ ਵਾਲੇ ਪਾਸੇ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਹੇਡੋਂ ਚੌਕੀ ਨੇੜੇ ਪੁਲਿਸ ਨੇ ਰੋਕ ਲਿਆ। ਇਸ ਕਾਰਨ ਉੱਥੇ ਹੀ ਧਰਨਾ ਲਾਇਆ ਗਿਆ। ਭਾਨਾ ਸਿੱਧੂ ਦੀ ਰਿਹਾਈ ਤੱਕ ਧਰਨਾ ਜਾਰੀ ਰਹੇਗਾ।

ਆਵਾਜਾਈ ਕੀਤੀ ਡਾਇਵਰਟ

ਦੂਜੇ ਪਾਸੇ ਨੈਸ਼ਨਲ ਹਾਈਵੇ ਉਪਰ ਆਵਾਜਾਈ ਠੱਪ ਹੋ ਜਾਣ ਨਾਲ ਪੁਲਿਸ ਨੂੰ ਵੀ ਭਾਜੜਾਂ ਪੈ ਗਈਆਂ। ਫਤਹਿਗੜ੍ਹ ਸਾਹਿਬ ਤੇ ਖੰਨਾ ਜਿਲ੍ਹੇ ਦੀ ਪੁਲਿਸ ਨੇ ਖਮਾਣੋਂ ਤੋਂ ਟ੍ਰੈਫਿਕ ਡਾਇਵਰਟ ਕੀਤੀ। ਲੁਧਿਆਣਾ ਤੋਂ ਆਉਣ ਵਾਲੀ ਟਰੈਫਿਕ ਸਮਰਾਲਾ ਤੋਂ ਡਾਇਵਰਟ ਕੀਤੀ ਗਈ। ਫਿਲਹਾਲ ਹਾਲੇ ਪ੍ਰਦਰਸ਼ਨਕਾਰੀ ਧਰਨਾ ਲਾਈ ਬੈਠੇ ਹਨ ਤੇ ਪ੍ਰਸ਼ਾਸਨ ਦੀ ਕਿਸੇ ਗੱਲ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ। 

Recent News