menu-icon
Punjabi Story Line
  • Home
  • News
  • Punjab
  • ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਦਿੱਤਾ ਅਸਤੀਫ਼ਾ

ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਬੇਹਦ ਕਰੀਬੀ ਮੰਨੇ ਜਾਂਦੇ ਹਨ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਓਐਸਡੀ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਗਿਆ ਹੈ। 

Date Updated Last Updated : 18 November 2023, 12:17 PM IST
Share:

ਪੰਜਾਬ ਦੀ ਮਾਨ ਸਰਕਾਰ ਨੂੰ ਵੱਡਾ ਝਟਕਾ ਲਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣੀ ਪੋਸਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿੱਛਲੇ 11 ਮਹੀਨੇ ਤੋਂ ਇਸ ਪੋਸਟ ਤੇ ਤੈਨਾਤ ਸਨ। ਦੱਸ ਦੇਈਏ ਕਿ ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਬੇਹਦ ਕਰੀਬੀ ਮੰਨੇ ਜਾਂਦੇ ਹਨ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਓਐਸਡੀ ਦਾ ਅਸਤੀਫ਼ਾ ਮੰਜ਼ੂਰ ਵੀ ਕਰ ਲਿਆ ਗਿਆ ਹੈ। ਇਸ ਦੇ ਪਿੱਛੇ ਉਹਨਾਂ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲਿਆ ਸੀ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਜਾਣਿਆ-ਪਛਾਣਿਆ ਨਾਮ ਹੈ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਮਨਜੀਤ ਸਿੱਧੂ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਈ ਪ੍ਰਮੁੱਖ ਪੰਜਾਬੀ ਅਖ਼ਬਾਰਾਂ ਨਾਲ ਜੁੜੇ ਹੋਏ ਸਨ। 

Recent News