menu-icon
Punjabi Story Line
  • Home
  • News
  • Punjab
  • ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ।

Date Updated Last Updated : 28 April 2025, 11:05 PM IST
Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ।

2 ਕਰੋੜ ਦੀ ਲਾਗਤ ਨਾਲ ਬਣਿਆ ਪਲਾਂਟ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ। ਉਨ੍ਹਾਂ ਇਸ ਮੌਕੇ 2 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਉੱਚ ਪੱਧਰੀ ਪ੍ਰੋਜੈਕਟ 'ਪਲਾਂਟ ਐਕਲੀਮੇਟਾਈਜ਼ੇਸ਼ਨ ਫੈਸਿਲਿਟੀ' ਅਤੇ ਜੀਨ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ।

ਸੂਬੇ ਦੇ ਖੇਤੀਬਾੜੀ ਵਾਤਾਵਰਣ ਨੂੰ ਵੀ ਹੁਲਾਰਾ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਐਗਰੋ ਪ੍ਰੋਸੈਸਿੰਗ ਕੰਪਲੈਕਸ' ਨੂੰ ਪਿੰਡਾਂ ਦੇ ਨੌਜਵਾਨਾਂ ਨੂੰ ਸਫਲ ਉੱਦਮੀ ਬਣਨ ਅਤੇ ਪਿੰਡ ਅਤੇ ਕਲੱਸਟਰ ਪੱਧਰ 'ਤੇ ਵੈਲਯੂ-ਐਡਿਡ ਪ੍ਰੋਸੈਸਿੰਗ ਰਾਹੀਂ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਪਲਾਂਟ ਐਕਲੀਮੇਟਾਈਜ਼ੇਸ਼ਨ ਫੈਸੀਲਿਟੀ’ ਸਦਕਾ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਵਪਾਰਕ ਟਿਸ਼ੂ ਕਲਚਰ ਰਾਹੀਂ ਤਿਆਰ ਕੀਤੇ ਗਏ ਉੱਚ ਗੁਣਵੱਤਾ ਵਾਲੀ ਪੌਦਿਆਂ ਦੀ ਸਮੱਗਰੀ ਪ੍ਰਦਾਨ ਕਰਨ ਦੇ ਯੋਗ ਬਣਾਵੇਗੀ, ਜਿਸ ਨਾਲ ਸੂਬੇ ਦੇ ਖੇਤੀਬਾੜੀ ਵਾਤਾਵਰਣ ਨੂੰ ਵੀ ਹੁਲਾਰਾ ਮਿਲੇਗਾ।

ਨਵੀਨੀਕਰਨ ਲਈ ਕਰੋੜਾਂ ਰੁਪਏ ਖਰਚੇ 

ਇਸ ਦੌਰਾਨ ਯੂਨੀਵਰਸਿਟੀ ਦੇ ਦੌਰੇ ਦੌਰਾਨ ਵਿੱਤ ਮੰਤਰੀ ਨੇ ਵਿੱਤੀ ਵਰ੍ਹੇ 2024-25 ਦੌਰਾਨ ਦਿੱਤੀ ਗਈ 20 ਕਰੋੜ ਰੁਪਏ ਦੀ ਪੂੰਜੀ ਗਰਾਂਟ ਨਾਲ ਚੱਲ ਰਹੇ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਨਿਰੀਖਣ ਕੀਤਾ। ਇਹਨਾਂ ਪ੍ਰੋਜੈਕਟਾਂ ਵਿੱਚ ਡਾ. ਐਮ.ਐਸ. ਰੰਧਾਵਾ ਲਾਇਬ੍ਰੇਰੀ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਏਅਰ-ਕੰਡੀਸ਼ਨਿੰਗ ਸਿਸਟਮ ਦੀ ਸਥਾਪਨਾ, ਲਾਇਬ੍ਰੇਰੀ ਵਿੱਚ ਬੈਠਣ ਅਤੇ ਕਿਤਾਬਾਂ ਰੱਖਣ ਵਾਲੇ ਢਾਂਚੇ ਦਾ ਨਵੀਨੀਕਰਨ, ਲੜਕਿਆਂ ਦੇ ਹੋਸਟਲ ਵਿੱਚ 2.56 ਕਰੋੜ ਰੁਪਏ ਨਾਲ ਇੱਕ ਵਾਧੂ ਮੰਜ਼ਿਲ ਦਾ ਨਿਰਮਾਣ, 1.43 ਕਰੋੜ ਰੁਪਏ ਦੀ ਗ੍ਰਾਂਟ ਨਾਲ ਆਧੁਨਿਕ ਸਿਹਤ ਉਪਕਰਣਾਂ ਦੀ ਸਥਾਪਨਾ ਨਾਲ ਜਿਮਨੇਜ਼ੀਅਮ ਦੇ ਨਵੀਨੀਕਰਨ ਸਮੇਤ ਖੇਡ ਸਹੂਲਤਾਂ ਦਾ ਨਵੀਨੀਕਰਨ ਸ਼ਾਮਿਲ ਹੈ। ਉਨ੍ਹਾਂ ਯੂਨੀਵਰਸਿਟੀ ਦੇ ਹੋਸਟਲਾਂ, ਸਪੋਰਟਸ ਮਿਊਜ਼ੀਅਮ, ਸਵੀਮਿੰਗ ਪੂਲ, ਗੈਸਟ ਹਾਊਸ ਅਤੇ ਰਿਹਾਇਸ਼ੀ ਇਲਾਕਿਆਂ ਦਾ ਵੀ ਦੌਰਾ ਕੀਤਾ|

Recent News