menu-icon
Punjabi Story Line
  • Home
  • News
  • Punjab
  • Big Decision: 2004 ਤੋਂ ਪਹਿਲਾਂ ਨਿਯੁਕਤ ਅਤੇ ਬਾਅਦ 'ਚ ਰੈਗੂਲਰ ਕੀਤੇ ਸਾਰੇ ਕਰਮਚਾਰੀ ਪੁਰਾਣੀ ਪੈਨਸ਼ਨ ਦੇ ਹੱਕਦਾਰ,ਲਾਭ ਜਾਰੀ ਕਰਨ ਦੇ ਹੁਕਮ

Big Decision: 2004 ਤੋਂ ਪਹਿਲਾਂ ਨਿਯੁਕਤ ਅਤੇ ਬਾਅਦ 'ਚ ਰੈਗੂਲਰ ਕੀਤੇ ਸਾਰੇ ਕਰਮਚਾਰੀ ਪੁਰਾਣੀ ਪੈਨਸ਼ਨ ਦੇ ਹੱਕਦਾਰ,ਲਾਭ ਜਾਰੀ ਕਰਨ ਦੇ ਹੁਕਮ

ਪਟੀਸ਼ਨ ਦਾਇਰ ਕਰਦਿਆਂ ਸੁਰਜੀਤ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਰੰਜੀਵਨ ਸਿੰਘ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਆਦਿ ਵਿੱਚ ਕੱਚੇ ਮੁਲਾਜ਼ਮਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ 2004 ਤੋਂ ਪਹਿਲਾਂ ਕੀਤੀ ਗਈ ਸੀ ਪਰ 2004 ਤੋਂ ਬਾਅਦ ਰੈਗੂਲਰ ਕਰ ਦਿੱਤਾ ਗਿਆ।

Date Updated Last Updated : 31 January 2024, 11:37 AM IST
Share:

ਹਾਈਲਾਈਟਸ

  • ਮਾਮਲੇ ਵਿੱਚ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਹੈ

Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੈਨਸ਼ਨ ਨੂੰ ਲੈ ਕੇ ਅਦਾਲਤ ਵਿੱਚ ਦਾਇਰ ਕੀਤੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ 4 ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਰਮਚਾਰੀ 2004 ਤੋਂ ਪਹਿਲਾਂ ਨਿਯੁਕਤ ਕੀਤਾ ਗਿਆ ਸੀ ਜੇਕਰ ਉਹ ਇਸ ਮਿਤੀ ਤੋਂ ਬਾਅਦ ਵੀ ਰੈਗੂਲਰ ਹੋ ਜਾਂਦਾ ਹੈ ਤਾਂ ਉਹ ਪੁਰਾਣੀ ਪੈਨਸ਼ਨ ਸਕੀਮ ਦਾ ਹੱਕਦਾਰ ਹੈ।

ਪਟੀਸ਼ਨਰਾਂ ਦੀ High Court ਨੂੰ ਅਪੀਲ

ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਰਾਜਾਂ ਨੇ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਅਪਣਾਈ ਸੀ ਅਤੇ ਪਟੀਸ਼ਨਰਾਂ ਨੂੰ ਵੀ ਇਸੇ ਸਕੀਮ ਨੂੰ ਅਪਣਾਉਣ ਦੀ ਸ਼ਰਤ 'ਤੇ ਰੈਗੂਲਰ ਕੀਤਾ ਗਿਆ ਸੀ। ਰੈਗੂਲਰ ਹੋਣ ਤੋਂ ਬਾਅਦ ਪਟੀਸ਼ਨਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ। ਹਾਈ ਕੋਰਟ ਨੇ ਜਨਵਰੀ 2023 ਵਿੱਚ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਫੈਸਲਾ ਲੈਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਦੀ ਦਲੀਲ

ਪੰਜਾਬ ਸਰਕਾਰ ਦਲੀਲ ਦਿੰਦੇ ਹੋਏ ਕਿਹਾ ਕਿ ਪਟੀਸ਼ਨਰਾਂ ਨੂੰ ਰੈਗੂਲਰ ਕਰਨ ਵੇਲੇ ਸ਼ਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਸ਼ਰਤਾਂ ਨੂੰ ਪੜ੍ਹ ਕੇ ਮੰਨਣ ਤੋਂ ਬਾਅਦ ਉਹ ਇਨਕਾਰ ਨਹੀਂ ਕਰ ਸਕਦੇ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਹਰਬੰਸ ਲਾਲ ਅਤੇ ਹੋਰਾਂ ਦੇ ਮਾਮਲੇ 'ਚ ਹਾਈਕੋਰਟ ਨੇ ਪੈਨਸ਼ਨ ਸਬੰਧੀ ਸਥਿਤੀ ਸਪੱਸ਼ਟ ਕੀਤੀ ਹੈ| ਦੱਸ ਦਈਏ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ ਜਦੋਂ ਪੰਜਾਬ ਸਰਕਾਰ ਵੱਲੋਂ ਕਿਸੇ ਫੈਸਲੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਤਾਂ ਉਸ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਸਰਕਾਰ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਜਾਣ ਲਈ ਮਜਬੂਰ ਨਾ ਕਰੇ।

Recent News