menu-icon
Punjabi Story Line
  • Home
  • News
  • Punjab
  • ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ, ਵਿਕਾਸ ਕੰਮਾਂ ਲਈ 1970 ਕਰੋੜ ਰੁਪਏ ਮਨਜ਼ੂਰ, ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਕੀਤੀ ਵੱਡੀ ਮੰਗ

ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ, ਵਿਕਾਸ ਕੰਮਾਂ ਲਈ 1970 ਕਰੋੜ ਰੁਪਏ ਮਨਜ਼ੂਰ, ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਕੀਤੀ ਵੱਡੀ ਮੰਗ

ਅਸ਼ੋਕ ਮਿੱਤਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ੇ ਦੀ ਬੀਮਾਰੀ ਨੂੰ ਸਿਰਫ਼ ਪੰਜਾਬ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ, ਸਗੋਂ ਇਹ ਪੂਰੇ ਦੇਸ਼ ਵਿੱਚ ਆਪਣੀਆਂ ਜੜ੍ਹਾਂ ਫੈਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਕੇਂਦਰ, ਰਾਜ ਸਰਕਾਰਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਹੋਣਗੇ।

Date Updated Last Updated : 02 August 2026, 06:22 PM IST
Share:

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ ਸੰਕਲਪ ਅਭਿਆਨ' ਤਹਿਤ 'ਨਸ਼ਾ ਮੁਕਤੀ ਭਾਰਤ ਅਭਿਆਨ' ਅਤੇ 'ਮਨ ਕੀ ਬਾਤ' ਪ੍ਰੋਗਰਾਮ ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਪੈਗਾਮ ਦਿੱਤਾ। ਇਸ ਮੌਕੇ ਰਾਜ ਸਭਾ ਸੰਸਦ ਮੈਂਬਰ ਤੇ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਟੀਚਾ ਹੈ, ਪਰ ਇਹ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚੀ ਰਹੇ। ਉਨ੍ਹਾਂ ਦੱਸਿਆ ਕਿ ਕੈਂਪਸ ਵਿੱਚ ਲਗਭਗ ਪੰਜ ਹਜ਼ਾਰ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦਾ ਲਾਈਵ ਸੰਬੋਧਨ ਸੁਣਿਆ।

ਨਸ਼ਾ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ, ਸਾਰੇ ਦੇਸ਼ ਦੀ ਚੁਣੌਤੀ

ਅਸ਼ੋਕ ਮਿੱਤਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ੇ ਦੀ ਬੀਮਾਰੀ ਨੂੰ ਸਿਰਫ਼ ਪੰਜਾਬ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ, ਸਗੋਂ ਇਹ ਪੂਰੇ ਦੇਸ਼ ਵਿੱਚ ਆਪਣੀਆਂ ਜੜ੍ਹਾਂ ਫੈਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਕੇਂਦਰ, ਰਾਜ ਸਰਕਾਰਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਹੋਣਗੇ। ਉਨ੍ਹਾਂ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਨਸ਼ੇ ਦੀ ਤਸਕਰੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਡਰੋਨਾਂ ਨੂੰ ਰੋਕਣ ਲਈ ਇੱਕ ਖ਼ਾਸ ਫੋਰਸ ਦਾ ਗਠਨ ਕਰੇ।

ਪੰਜਾਬ ਦੇ ਵਿਕਾਸ ਲਈ ਵੱਡਾ ਫੰਡ ਜਾਰੀ

ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਪ੍ਰਤੀ ਖ਼ਾਸ ਲਗਾਅ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਪ੍ਰਾਜੈਕਟਾਂ ਲਈ 1970 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਸੜਕਾਂ, ਰੇਲਵੇ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਜਿਹੀ ਤਕਨੀਕ ਵਿਕਸਤ ਕੀਤੀ ਜਾਵੇ ਜੋ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਨੂੰ ਤੁਰੰਤ ਬੇਅਸਰ ਕਰ ਸਕੇ ਤਾਂ ਜੋ ਨਸ਼ੇ ਦੀ ਸਪਲਾਈ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।

ਰਾਜਨੀਤਿਕ ਇਕਜੁੱਟਤਾ ਦੀ ਲੋੜ 'ਤੇ ਜ਼ੋਰ

ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦਾਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਸ਼ੋਕ ਮਿੱਤਲ ਨੇ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਅਨੁਸ਼ਾਸਨ, ਸੰਜਮ ਅਤੇ ਇਕਜੁੱਟਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸੰਗਠਨਾਤਮਕ ਏਕਤਾ ਨੂੰ ਤਰਜੀਹ ਦੇਣ ਅਤੇ ਆਪਸੀ ਵਿਵਾਦਾਂ ਤੋਂ ਬਚਣ, ਕਿਉਂਕਿ ਇਸ ਨਾਲ ਜਨਤਾ ਦਾ ਭਰੋਸਾ ਕਮਜ਼ੋਰ ਹੁੰਦਾ ਹੈ।

Recent News